Jalandhar ‘ਚ ਚੱਲੀਆਂ ਤਾਬੜਤੋੜ ਗੋਲੀਆਂ
- ਦੋ ਵਿਅਕਤੀਆਂ ਦਾ ਕਤਲ
- ਇਲਾਕੇ ਚ ਫੈਲੀ ਦਹਿਸ਼ਤ
ਜਲੰਧਰ, 4 ਜਨਵਰੀ (ਵਿਸ਼ਵ ਵਾਰਤਾ): ਜਲੰਧਰ (Jalandhar) ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਥੇ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਐਫਐਸਐਲ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਹਾਦਸੇ ਸਬੰਧੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਮ੍ਰਿਤਕਾਂ ਦੀ ਪਛਾਣ ਸ਼ਿਵ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮਿੱਠਾਪੁਰ ਦੇ ਰਹਿਣ ਵਾਲੇ ਮੰਨਾ ਨੇ ਗੋਲੀਆਂ ਮਾਰੀਆ ਹਨ। ਮੁਢਲੀ ਜਾਂਚ ਵਿੱਚ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਜਾਪ ਰਿਹਾ ਹੈ। ਮੁਲਜ਼ਮ ਮੰਨਾ ਦੀ ਭਾਲ ਵਿੱਚ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।ਮਾਮਲੇ ਦੀ ਜਾਂਚ ਜਾਰੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/