Jalandhar ਗੀਜ਼ਰ ਦੀ ਗੈਸ ਲੀਕ ਹੋਣ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ
ਜਲੰਧਰ,16 ਦਸੰਬਰ: ਜਲੰਧਰ ‘ਚ ਗੀਜ਼ਰ ਦੀ ਗੈਸ ਲੀਕ ਹੋਣ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ ਹੋ ਗਈ। ਮ੍ਰਿਤਕ ਲੜਕੀਆਂ ਦੀ ਪਛਾਣ ਸ਼ਰਨਜੋਤ ਕੌਰ (10) ਅਤੇ ਪ੍ਰਭਜੋਤ ਕੌਰ (12) ਵਜੋਂ ਹੋਈ ਹੈ। ਪ੍ਰਭਜੋਤ 7ਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਸ਼ਰਨਜੋਤ ਕੌਰ 5ਵੀਂ ਜਮਾਤ ‘ਚ ਪੜਦੀ ਸੀ।
ਪ੍ਰਾਪਤ ਜਾਣਕਾਰੀ ਇਹ ਘਟਨਾ ਐਤਵਾਰ ਨੂੰ ਵਾਪਰੀ। ਦੋਵੇਂ ਭੈਣਾਂ ਨਹਾਉਣ ਲਈ ਬਾਥਰੂਮ ‘ਚ ਗਈਆਂ ਸਨ। ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਾ ਆਈਆਂ ਤਾਂ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਉਨ੍ਹਾਂ ਨੂੰ ਬਾਹਰ ਕੱਢਿਆ। ਇਸ ਦੌਰਾਨ ਦੋਹਾਂ ਦੇ ਸਰੀਰ ਨੀਲੇ ਹੋ ਚੁੱਕੇ ਸਨ। ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋਵੇਂ ਲੜਕੀਆਂ ਦੇ ਮਾਤਾ-ਪਿਤਾ ਵਿਦੇਸ਼ ਵਿੱਚ ਕੰਮ ਕਰਦੇ ਹਨ। ਦੋਵੇਂ ਆਪਣੇ ਦਾਦਾ ਜੀ ਕੋਲ ਰਹਿੰਦੀਆਂ ਸਨ। ਬੱਚੀਆਂ ਦੀ ਮਾਂ ਅੱਜ ਵਿਦੇਸ਼ ਤੋਂ ਵਾਪਸ ਆ ਗਈ। ਦੋਵਾਂ ਦਾ ਅੰਤਿਮ ਸੰਸਕਾਰ ਸੋਮਵਾਰ ਦੁਪਹਿਰ 1 ਵਜੇ ਕੀਤਾ ਗਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/