Jalandhar: 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
- ਬੰਦ ਰਹਿਣਗੇ ਸਾਰੇ ਵਿੱਦਿਅਕ ਅਦਾਰੇ
- ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੁਕਮ ਹੋਏ ਜਾਰੀ
ਜਲੰਧਰ, 31 ਦਸੰਬਰ : ਜਲੰਧਰ ‘ਚ 2 ਜਨਵਰੀ 2025 (ਵੀਰਵਾਰ) ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਲੰਧਰ (Jalandhar) ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ “ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ‘ਚ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/