ਪੰਜਾਬ ਦੇ 13 ਲੋਕ ਸਭਾ ਮੈਂਬਰਾਂ ਚੋਂ 12 ਨੇ ਚੁੱਕੀ ਸੋਹੁੰ, ਨਹੀਂ ਪਹੁੰਚ ਸਕੇ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ
ਨਵੀਂ ਦਿੱਲੀ 25 ਜੂਨ( ਵਿਸ਼ਵ ਵਾਰਤਾ) : JALANDHAR MP NEWS : 2024 ਦੀਆਂ ਲੋਕ ਸਭਾ ਚੋਣਾਂ ਦੇ ਵਿੱਚ ਚੁਣੇ ਗਏ ਪੰਜਾਬ ਦੇ 13 ਲੋਕ ਸਭਾ ਮੈਂਬਰਾਂ ਦੇ ਵਿੱਚੋਂ 12 ਵੱਲੋਂ ਅੱਜ ਸੋਹੁੰ ਚੁੱਕ ਲਈ ਗਈ ਹੈ। ਲੋਕ ਸਭਾ ਦੇ ਸਪੀਕਰ ਨੇ ਸਭ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਸੋਹ ਚੁੱਕਣ ਦਾ ਸੱਦਾ ਦਿੱਤਾ। ਸੁਖਜਿੰਦਰ ਸਿੰਘ ਰੰਧਾਵਾ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਦਾ ਨਾਮ ਲਿਆ ਗਿਆ। ਤੀਸਰੇ ਨੰਬਰ ਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੋਹੁੰ ਚੁੱਕਣ ਦੇ ਲਈ ਸਪੀਕਰ ਵੱਲੋਂ ਸੱਦਾ ਦਿੱਤਾ ਗਿਆ। ਭਾਈ ਅੰਮ੍ਰਿਤਪਾਲ ਸਿੰਘ ਦਾ ਨਾਮ ਕਈ ਵਾਰ ਸਪੀਕਰ ਵੱਲੋਂ ਲਏ ਜਾਣ ਤੋਂ ਬਾਅਦ ਵੀ ਜਦੋਂ ਉਹ ਨਹੀਂ ਪਹੁੰਚੇ ਉਸ ਤੋਂ ਬਾਅਦ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਸੋਹੁੰ ਚੁੱਕਣ ਦਾ ਸੱਦਾ ਦਿੱਤਾ ਗਿਆ। ਚਰਨਜੀਤ ਸਿੰਘ ਚੰਨੀ ਤੋਂ ਬਾਅਦ ਇੱਕ ਇੱਕ ਕਰਕੇ ਪੰਜਾਬ ਦੇ ਸਾਰੇ ਚੁਣੇ ਗਏ ਮੈਂਬਰਾਂ ਨੇ ਸੋਹੁੰ ਚੁੱਕੀ। ਪੰਜਾਬ ਦੇ ਕੁੱਲ ਚੁਣੇ ਗਏ 13 ਵਿੱਚੋਂ 12 ਐਮਪੀ ਨੇ ਅੱਜ ਸੋਹੁੰ ਚੁੱਕ ਲਈ ਹੈ। ਅੱਜ ਜਿਨ੍ਹਾਂ ਉਮੀਦਵਾਰ ਵਲੋਂ ਸੋਹੁੰ ਚੁੱਕੀ ਗਈ ਹੈ, ਉਨ੍ਹਾਂ ‘ਚ ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਗੁਰਮੀਤ ਸਿੰਘ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ, ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਗੁਰਜੀਤ ਔਜਲਾ, ਸੁਖਜਿੰਦਰ ਸਿੰਘ ਰੰਧਾਵਾ, ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ, ਧਰਮਵੀਰ ਗਾਂਧੀ, ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ ਬਾਦਲ ਅਤੇ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਸ਼ਾਮਲ ਹਨ।