ਜਲੰਧਰ 1ਜੁਲਾਈ (ਵਿਸ਼ਵ ਵਾਰਤਾ): JALANDHAR NEWS- ਜਲੰਧਰ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਐਮਪੀ ਰਾਜਾ ਵੜਿੰਗ ਦੀ ਪ੍ਰੈਸ ਕਾਨਫਰੰਸ ਦੇ ਵਿੱਚ ਉਸ ਵੇਲੇ ਹਫੜਾ ਦਫੜੀ ਮੱਚ ਗਈ, ਜਦੋਂ ਉਹ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਦਰਅਸਲ ਰਾਜਾ ਵੜਿੰਗ ਜਦੋਂ ਮੀਡੀਆ ਦੇ ਨਾਲ ਗੱਲਬਾਤ ਕਰ ਰਹੇ ਸਨ ਤਾਂ, ਉਸੇ ਵੇਲੇ ਇਸ ਪ੍ਰੈਸ ਕਾਨਫਰੰਸ ਦੇ ਵਿੱਚ ਸਾਂਢ ਆ ਵੜਿਆ ਇਸ ਸਾਂਢ ਨੇ ਪ੍ਰੈੱਸ ਕਾਨਫਰੰਸ ਦੇ ਵਿੱਚ ਮੌਜੂਦ ਲੋਕਾਂ ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਉੱਥੇ ਮੌਜੂਦ ਪੱਤਰਕਾਰ ਭਾਈਚਾਰੇ ਅਤੇ ਹੋਰ ਲੋਕਾਂ ਦੇ ਵਿੱਚ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ, ਅਤੇ ਲੋਕ ਆਪਣੇ ਆਪ ਨੂੰ ਬਚਾਉਣ ਦੇ ਲਈ ਇਧਰ ਉਧਰ ਦੌੜਨ ਲੱਗ ਗਏ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਸਮੇਂ ਸਿਰ ਸਾਂਢ ਨੂੰ ਆਪਣੇ ਵੱਲ ਆਉਂਦਿਆਂ ਦੇਖ ਲਿਆ ਨਹੀਂ ਤਾਂ ਕੋਈ ਵੀ ਹਾਦਸਾ ਵਾਪਰ ਸਕਦਾ ਸੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਦੇ ਵਿੱਚ ਰਾਜਾ ਵੜਿੰਗ ਆਪਣੀ ਜਾਨ ਬਚਾਉਂਦੇ ਹੋਏ ਨਜ਼ਰ ਆ ਰਹੇ ਹਨ। ਰਾਜਾ ਵੜਿੰਗ ਦੇ ਸੁਰੱਖਿਆ ਕਰਮਚਾਰੀਆਂ ਨੇ ਸਾਂਢ ਨੂੰ ਉਥੋਂ ਬਾਹਰ ਕੱਢਿਆ। JALANDHAR NEWS