Jalandhar News : ਖਡੂਰ ਸਾਹਿਬ ਤੋਂ ਲੋਕ ਸਭਾ MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਗ੍ਰਿਫਤਾਰ
ਜਲੰਧਰ, 12 ਜੁਲਾਈ (ਵਿਸ਼ਵ ਵਾਰਤਾ) Jalandhar News : ਖਡੂਰ ਸਾਹਿਬ ਤੋਂ ਲੋਕ ਸਭਾ ਦੇ ਐਮਪੀ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਿਕ ਹਰਪ੍ਰੀਤ ਕੋਲੋਂ ਪੰਜ ਗ੍ਰਾਮ ਆਈਸ ਬਰਾਮਦ ਕੀਤੀ ਗਈ ਹੈ। ਹਰਪ੍ਰੀਤ ਦੇ ਨਾਲ ਇੱਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਅੰਮ੍ਰਿਤਸਰ ਦੇ ਪਿੰਡ ਚੀਮਾ ਬਾਠ ਦਾ ਰਹਿਣ ਵਾਲਾ ਹੈ। ਪੰਜਾਬ ਪੁਲਿਸ ਨੇ ਹਰਪ੍ਰੀਤ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ। ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਅੰਕਰ ਗੁਪਤਾ ਨੇ ਕੀਤੀ ਹੈ। ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਹੈ ਕਿ ਜਲਦ ਹੀ ਇਸ ਮੁੱਦੇ ਤੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ ਜਾਵੇਗੀ। ਹਾਲਾਂਕਿ ਸੰਖੇਪ ਦੇ ਵਿੱਚ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਹਰਪ੍ਰੀਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸਐਸਪੀ ਅੰਕਰ ਗੁਪਤਾ ਨੇ ਕਿਹਾ ਕਿ ਅਸੀਂ ਹਰਪ੍ਰੀਤ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਨੂੰ ਲੈ ਕੇ ਜਲਦ ਹੀ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਹਾਲਾਂਕਿ ਪੁਲਿਸ ਨੇ ਫੜੀ ਗਈ ਡਰੱਗ ਦੀ ਮਾਤਰਾ ਬਾਰੇ ਨਹੀਂ ਦੱਸਿਆ ਹੈ ਪਰ ਸੂਤਰਾਂ ਮੁਤਾਬਕ ਹਰਪ੍ਰੀਤ ਕੋਲੋਂ ਪੰਜ ਗ੍ਰਾਮ ਡਰੱਗ ਬਦਾਮਤ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਮੁਲਜ਼ਮਾਂ ਦੇ ਕਰਵਾਏ ਗਏ ਡੋਪ ਟੈਸਟ ਪੋਜ਼ੀਟਿਵ ਆਏ ਹਨ। ਪੁਲਿਸ ਵੱਲੋ ਮੁਲਜ਼ਮਾਂ ਨੂੰ ਕੋਰਟ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛ ਗਿੱਛ ਕੀਤੀ ਜਾਵੇਗੀ।