• Latest
  • Trending
JALANDHAR NEWS :ਡਿਪਟੀ ਕਮਿਸ਼ਨਰ ਨੇ ਨਵੀਂ ਅਨਾਜ ਮੰਡੀ ਜਲੰਧਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

JALANDHAR NEWS :ਡਿਪਟੀ ਕਮਿਸ਼ਨਰ ਨੇ ਨਵੀਂ ਅਨਾਜ ਮੰਡੀ ਜਲੰਧਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

2 years ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

1 minute ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

1 hour ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

1 hour ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

1 hour ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

2 hours ago
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

2 hours ago
ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

2 hours ago
India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

3 hours ago
Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

4 hours ago
Hindi News
English News
Wednesday, October 28, 2026
No Result
View All Result
24 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

JALANDHAR NEWS :ਡਿਪਟੀ ਕਮਿਸ਼ਨਰ ਨੇ ਨਵੀਂ ਅਨਾਜ ਮੰਡੀ ਜਲੰਧਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਅਧਿਕਾਰੀਆਂ ਨੂੰ ਕਿਸਾਨਾਂ ਦੀ ਖ਼ਰੀਦ ਕੀਤੀ ਗਈ ਫ਼ਸਲ ਦੀ ਨਿਰਵਿਘਨ ਲਿਫ਼ਟਿੰਗ ਤੇ ਅਦਾਇਗੀ ਯਕੀਨੀ ਬਣਾਉਣ ਦੇ ਨਿਰਦੇਸ਼

October 8, 2024
in ਖਬਰਾਂ, ਖੇਤੀਬਾੜੀ, ਪੰਜਾਬ
JALANDHAR NEWS :ਡਿਪਟੀ ਕਮਿਸ਼ਨਰ ਨੇ ਨਵੀਂ ਅਨਾਜ ਮੰਡੀ ਜਲੰਧਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਕਿਹਾ, ਜ਼ਿਲ੍ਹੇ ’ਚ 11.20 ਲੱਖ ਮੀਟ੍ਰਿਕ ਟਨ ਤੋਂ ਵੱਧ ਫ਼ਸਲ ਦੀ ਆਮਦ ਹੋਣ ਦੀ ਉਮੀਦ

ਪੰਜਾਬ ਸਰਕਾਰ ਮੰਡੀਆਂ ’ਚ ਆਈ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ

JALANDHAR NEWS :ਡਿਪਟੀ ਕਮਿਸ਼ਨਰ ਨੇ ਨਵੀਂ ਅਨਾਜ ਮੰਡੀ ਜਲੰਧਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਜਲੰਧਰ, 8 ਅਕਤੂਬਰ (ਵਿਸ਼ਵ ਵਾਰਤਾ ): ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਥੇ ਨਵੀਂ ਅਨਾਜ ਮੰਡੀ ਵਿਖੇ ਇਸ ਸੀਜ਼ਨ ਲਈ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਸਮੁੱਚੇ 79 ਖ਼ਰੀਦ ਕੇਂਦਰਾਂ ‘ਤੇ 11.20 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਕਿਸਾਨਾਂ ਦੀ ਜਿਣਸ ਦੇ ਦਾਣੇ-ਦਾਣੇ ਦੀ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸੇ ਤਰ੍ਹਾਂ ਖ਼ਰੀਦ ਕੀਤੀ ਫ਼ਸਲ ਦੀ ਸਮੇਂ ਸਿਰ ਚੁਕਾਈ ਅਤੇ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 8739 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇੱਕ-ਇੱਕ ਦਾਣਾ ਮਿੱਥੇ ਸਮੇਂ ਦੇ ਅੰਦਰ ਖ਼ਰੀਦਣ ਲਈ ਵਚਨਬੱਧ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਅਧਿਕਾਰੀਆਂ ਵੱਲੋਂ ਪੀਣ ਵਾਲੇ ਪਾਣੀ ਦੀ ਉਪਲਬਧਤਾ, ਸਾਫ਼-ਸਫ਼ਾਈ, ਛਾਂ, ਤਰਪਾਲਾਂ, ਬਾਰਦਾਨੇ ਤੋਂ ਇਲਾਵਾ ਹੋਰ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਲਿਫ਼ਟਿੰਗ ਅਤੇ ਅਦਾਇਗੀ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਸਾਰੀਆਂ ਅਦਾਇਗੀਆਂ ਤੁਰੰਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਲ਼ੋੜੀਂਦੀ ਉਪਲਬਧਤਾ ਹੈ, ਜਿਸ ਕਰਕੇ ਕਿਸਾਨਾਂ ਨੂੰ ਸੀਜ਼ਨ ਦੌਰਾਨ ਕੋਈ ਦਿੱਕਤ ਪੇਸ਼ ਨਹੀਂ ਆਵੇਗੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਹਾਜ਼ਰ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਬਾਰੇ ਉਨ੍ਹਾਂ ਦੀ ਪ੍ਰਤੀਕਿਰਿਆ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੇਬਰ ਅਤੇ ਟਰਾਂਸਪੋਰਟ ਸਬੰਧੀ ਠੇਕੇ ਪਹਿਲਾਂ ਕੀਤੇ ਜਾ ਚੁੱਕੇ ਹਨ ਅਤੇ ਲਿਫ਼ਟਿੰਗ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸਿਰਫ਼ ਸੁੱਕੀ ਫ਼ਸਲ ਹੀ ਲੈ ਕੇ ਆਉਣ ਅਤੇ ਰਾਤ ਸਮੇਂ ਵਾਢੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਪਿੰਡ ਸਹਿਝੰਗੀ ਦੇ ਕਿਸਾਨ ਜਰਨੈਲ ਸਿੰਘ ਨੇ ਦੱਸਿਆ ਕਿ ਮੰਡੀ ਵਿੱਚ ਪਹੁੰਚਣ ਤੋਂ ਤੁਰੰਤ ਬਾਅਦ ਹੀ ਉਸ ਦੀ ਫ਼ਸਲ ਖ਼ਰੀਦ ਲਈ ਗਈ । ਉਨ੍ਹਾਂ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਲੰਧਰ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

ਗਾਖਲ ਪਿੰਡ ਦੇ ਇਕ ਹੋਰ ਕਿਸਾਨ ਹਰੀ ਸਿੰਘ ਨੇ ਨਵੀਂ ਅਨਾਜ ਮੰਡੀ ਵਿਖੇ ਆਪਣੇ ਨਵਾਂ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਮੰਡੀ ਵਿੱਚ ਪਹੁੰਚਣ ’ਤੇ ਨਾਲ ਦੀ ਨਾਲ ਉਸ ਦੀ ਫ਼ਸਲ ਖ਼ਰੀਦ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਮਾਰਕਿਟ ਕਮੇਟੀ ਵੱਲੋਂ ਅਨਾਜ ਮੰਡੀ ਵਿੱਚ ਪੀਣ ਵਾਲੇ ਪਾਣੀ ਅਤੇ ਬੈਠਣ ਲਈ ਕੁਰਸੀਆਂ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਬੋਲਦਿਆਂ ਆੜ੍ਹਤੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕਿਸਾਨਾਂ ਵੱਲੋਂ ਸਮੁੱਚੀ ਖ਼ਰੀਦ ਪ੍ਰਕਿਰਿਆ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਜਲੰਧਰ ਪ੍ਰਸ਼ਾਸਨ ਦਾ ਖ਼ਰੀਦ ਸੀਜ਼ਨ ਨੂੰ ਤਰਜੀਹ ਦੇਣ ਲਈ ਧੰਨਵਾਦ ਕੀਤਾ।ਇਸ ਮੌਕੇ ਮੰਡੀ ਅਫ਼ਸਰ ਮੁਕੇਸ਼ ਕੈਲੇ, ਡੀ.ਐਫ.ਐਸ.ਸੀ. ਨਰਿੰਦਰ ਸਿੰਘ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਸਨ।

Tags: JALANDHAR NEWS
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

by Ankit
October 28, 2026
0

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ — ਪੁਲਿਸ ਟੀਮਾਂ ਨੇ 209 ਵਿਅਕਤੀਆਂ...

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

by Navjot
October 28, 2026
0

ਮੈਡ੍ਰਿਡ, 28 ਅਕਤੂਬਰ (ਵਿਸ਼ਵ ਵਾਰਤਾ) ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ਹੋ ਗਈ,...

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

by Ankit
October 28, 2026
0

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 28 ਅਕਤੂਬਰ...

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

by Ankit
October 28, 2026
0

  ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

by Ankit
October 28, 2026
0

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ — ਪੁਲਿਸ ਟੀਮਾਂ ਨੇ 209 ਵਿਅਕਤੀਆਂ...

Most Popular

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by Ranjit Singh
1 week ago
0

Punjab: ਅਮਿਤ ਸ਼ਾਹ ਨੇ ਸੰਗਰੂਰ 'ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 