ਤਰਨਤਾਰਨ 22ਜੂਨ(ਵਿਸ਼ਵ ਵਾਰਤਾ): ਤਰਨ ਤਾਰਨ ਦੇ ਕਸਬਾ ਝਬਾਲ ਵਿਖੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ ਸਨ, ਜਿਸ ਤੋਂ ਬਾਅਦ ਇਸ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਤਣਾਅ ਪੈਦਾ ਹੋ ਗਿਆ ਸੀ,ਅਤੇ ਸਿੱਖ ਜਥੇਬੰਦੀਆਂ ਵੀ ਪੁਲਿਸ ਥਾਣੇ ਪਹੁੰਚਣ ਜਾਂ ਸ਼ੁਰੂ ਹੋ ਗਈਆਂ ਸਨ। ਜਾਣਕਾਰੀ ਮੁਤਾਬਕ ਮੁਲਜਮ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆ ਰਿਹਾ ਸੀ। ਪੁਲਿਸ ਵੱਲੋਂ ਘਟਨਾ ਦੇ ਪਿਛਲੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਦੋਸ਼ੀ ਸ਼ਨੀਵਾਰ ਸਵੇਰੇ 9:15 ਵਜੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ, ਜਿੱਥੇ ਉਸ ਨੇ ਗੁਟਕਾ ਸਾਹਿਬ ਚੁੱਕਿਆ ਅਤੇ ਉਸ ਦੇ ਅੰਗ ਪਾੜ ਦਿੱਤੇ। ਮੌਕੇ ਤੇ ਮੌਜੂਦ ਸੇਵਾਦਾਰਾਂ ਨੇ ਉਸਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਜੱਬੋਵਾਲ ਥਾਣੇ ਦੇ ਇੰਚਾਰਜ ਜੱਸਾ ਸਿੰਘ ਨੇ ਦੱਸਿਆ ਹੈ ਕਿ, ਮੁਲਜਮ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜਮ ਇਕ ਲੱਤ ਤੋਂ ਅਪਾਹਜ ਹੈ, ਅਤੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਦੇ ਵਿੱਚ ਸੇਵਾ ਵੀ ਕਰ ਰਿਹਾ ਸੀ। ਪੁਲਿਸ ਵੱਲੋਂ ਮੁਲਜ਼ਮ ਕੋਲੋਂ ਗਹਿਰਾਈ ਦੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Amritsar : ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ ; ਅੱਜ ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ
Amritsar : ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ ; ਅੱਜ ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ ਚੰਡੀਗੜ੍ਹ, 27ਜਨਵਰੀ(ਵਿਸ਼ਵ ਵਾਰਤਾ)...