ਜਲੰਧਰ 30ਜੂਨ (ਵਿਸ਼ਵ ਵਾਰਤਾ): ਜਲੰਧਰ ‘ JALANDHAR NEWS ਚ ਐਤਵਾਰ ਸਵੇਰੇ ਸਾਬਕਾ ਸਰਪੰਚ ‘ਤੇ ਚਾਕੂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਜਲੰਧਰ ਦੇ ਸਦਰ ਥਾਣੇ ‘ਚ ਪੈਂਦੇ ਪਿੰਡ ਲਖਨਪਾਲ ਦੇ ਸਾਬਕਾ ਸਰਪੰਚ ਗੁਰਮੇਲ ਰਾਮ ਦਾ ਛਾਤੀ ‘ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਘਟਨਾ ਨੂੰ ਅੰਜਾਮ ਦਿੱਤਾ ਅਤੇ ਲਾਸ਼ ਨੂੰ ਸੜਕ ‘ਤੇ ਸੁੱਟ ਕੇ ਫਰਾਰ ਹੋ ਗਏ। ਦੂਜੇ ਪਾਸੇ ਸਾਬਕਾ ਸਰਪੰਚ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਜਦੋਂ ਤੱਕ ਪੁਲੀਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਹਾਲਾਂਕਿ ਅਜੇ ਤੱਕ ਕਾਤਲਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਥਾਣਾ ਸਦਰ ਦੀ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਤਵਾਰ ਸਵੇਰੇ ਸਾਬਕਾ ਸਰਪੰਚ ਗੁਰਮੇਲ ਰਾਮ ਘਰੋਂ ਸੈਰ ਕਰਨ ਲਈ ਨਿਕਲਿਆ ਸੀ। ਉਹ ਆਪਣੇ ਸਾਈਕਲ ‘ਤੇ ਗਿਆ ਹੋਇਆ ਸੀ। ਉਸ ਦੀ ਲਾਸ਼ ਪਿੰਡ ਲਖਨਪਾਲ ਤੋਂ ਪਿੰਡ ਪੰਡੋਰੀ ਨੂੰ ਜਾਂਦੀ ਕੱਚੀ ਸੜਕ ’ਤੇ ਖੂਨ ਨਾਲ ਲੱਥਪੱਥ ਮਿਲੀ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ। JALANDHAR NEWS ਮ੍ਰਿਤਕ ਦੇਹ ਨੇੜੇ ਗੁਰਮੇਲ ਰਾਮ ਦਾ ਖਾਲੀ ਪਰਸ ਮਿਲਿਆ ਹੈ, ਜਿਸ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਸੇ ਨੇ ਲੁੱਟ ਦੀ ਨੀਅਤ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲੀਸ ਨੇ ਮੌਕੇ ਤੋਂ ਸਾਬਕਾ ਸਰਪੰਚ ਦਾ ਸਾਈਕਲ ਵੀ ਬਰਾਮਦ ਕਰ ਲਿਆ ਹੈ। ਸਾਬਕਾ ਸਰਪੰਚ ਤੇ ਸਮਾਜ ਸੇਵੀ ਗੁਰਮੇਲ ਸਿੰਘ ਸ਼ਹਿਰ ਅਤੇ ਸੂਬੇ ਵਿੱਚ ਵੱਧ ਰਹੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਸੀ। ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਾ ਤਸਕਰਾਂ ਵਿਰੁੱਧ ਡਟਣ ਦਾ ਕੰਮ ਕਰ ਰਿਹਾ ਸੀ। ਸ਼ੱਕ ਇਹ ਵੀ ਪ੍ਰਗਟਾਇਆ ਜਾ ਰਿਹਾ ਹੈ ਕਿ ਕਿਸੇ ਨਸ਼ਾ ਤਸਕਰ ਨੇ ਸਾਬਕਾ ਸਰਪੰਚ ਦਾ ਕਤਲ ਕੀਤਾ ਹੋ ਸਕਦਾ ਹੈ। ਕਿਉਂਕਿ ਉਹ ਨਸ਼ਾ ਤਸਕਰਾਂ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਿਹਾ ਸੀ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। JALANDHAR NEWS
PUNJAB ‘ਚ ਮੁੜ ਵੱਜਣ ਵਾਲਾ ਹੈ ਚੋਣਾਂ ਦਾ ਬਿਗੁਲ
PUNJAB ‘ਚ ਮੁੜ ਵੱਜਣ ਵਾਲਾ ਹੈ ਚੋਣਾਂ ਦਾ ਬਿਗੁਲ ਜਲਦ ਜਾਰੀ ਹੋ ਜਾਵੇਗਾ ਨਗਰ ਨਿਗਮ ਚੋਣਾਂ ਦਾ ਨੋਟੀਫਿਕੇਸ਼ਨ ਚੰਡੀਗੜ੍ਹ, 21ਨਵੰਬਰ(ਵਿਸ਼ਵ...