Jalandhar News : ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਅੰਤਿਮ ਸਸਕਾਰ ਅੱਜ
ਚੰਡੀਗੜ੍ਹ, 3ਅਪ੍ਰੈਲ(ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਮਸ਼ਹੂਰ ਸੂਫੀ ਗਾਇਕ ਪਦਮਸ਼੍ਰੀ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਰੇਸ਼ਮ ਕੌਰ ਕੁਝ ਸਮੇਂ ਤੋਂ ਬਿਮਾਰ ਸਨ, ਜਿਸ ਕਾਰਨ ਉਹਨਾਂ ਨੂੰ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰਕ ਮੈਂਬਰਾਂ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ।
ਰੇਸ਼ਮ ਕੌਰ ਹੰਸ ਦਾ ਅੰਤਿਮ ਸਸਕਾਰ ਅੱਜ ਵੀਰਵਾਰ ਨੂੰ ਸਵੇਰੇ 11:00 ਵਜੇ ਉਨ੍ਹਾਂ ਦੇ ਜੱਦੀ ਪਿੰਡ ਸਫੀਪੁਰ ਵਿਖੇ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
ਦੁਖ਼ਦ ਸਮਾਚਾਰ : ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ ; ਪਤਨੀ ਦਾ ਦਿਹਾਂਤ*
Sad News : ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ ; ਪਤਨੀ ਦਾ ਦਿਹਾਂਤ