• Latest
  • Trending
JALANDHAR NEWS :ਹੋਟਲਾਂ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ’ਚ ਬਿਨਾਂ ਸ਼ਨਾਖਤ ਤੋਂ ਕਿਸੇ ਨੂੰ ਵੀ ਠਹਿਰਾਉਣ ’ਤੇ ਪਾਬੰਦੀ

JALANDHAR NEWS :ਹੋਟਲਾਂ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ’ਚ ਬਿਨਾਂ ਸ਼ਨਾਖਤ ਤੋਂ ਕਿਸੇ ਨੂੰ ਵੀ ਠਹਿਰਾਉਣ ’ਤੇ ਪਾਬੰਦੀ

7 months ago
ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ

ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ

19 minutes ago
Ind vs SA : ਟੀ-20 ਸੀਰੀਜ਼ ਲਈ ਭਾਰਤੀ ਟੀਮ ਪਹੁੰਚੀ ਕਟਕ

Ind vs SA : ਟੀ-20 ਸੀਰੀਜ਼ ਲਈ ਭਾਰਤੀ ਟੀਮ ਪਹੁੰਚੀ ਕਟਕ

2 hours ago
Punjabi ਕਵੀ ਤੇ ਚਿੱਤਰਕਾਰ ਦੇਵ ਦੇ ਦੇਹਾਂਤ ਨਾਲ Ludhiana ਵਿੱਚ ਸੋਗ ਦੀ ਲਹਿਰ

Punjabi ਕਵੀ ਤੇ ਚਿੱਤਰਕਾਰ ਦੇਵ ਦੇ ਦੇਹਾਂਤ ਨਾਲ Ludhiana ਵਿੱਚ ਸੋਗ ਦੀ ਲਹਿਰ

2 hours ago
Punjab ਮੁੱਖ ਮੰਤਰੀ ਮਾਨ ਪਹੁੰਚੇ ਦੱਖਣੀ ਕੋਰੀਆ; ਸਿਓਲ ‘ਚ ਭਾਰਤੀ ਰਾਜਦੂਤ ਨਾਲ ਕੀਤੀ ਮੁਲਾਕਾਤ

Punjab ਮੁੱਖ ਮੰਤਰੀ ਮਾਨ ਪਹੁੰਚੇ ਦੱਖਣੀ ਕੋਰੀਆ; ਸਿਓਲ ‘ਚ ਭਾਰਤੀ ਰਾਜਦੂਤ ਨਾਲ ਕੀਤੀ ਮੁਲਾਕਾਤ

2 hours ago
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ PUNJAB ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ PUNJAB ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ Punjab Government ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ Punjab Government ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

3 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ Punjab Police ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ Punjab Police ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

4 hours ago
Breaking News: ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

Breaking News: ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

4 hours ago
ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ NDA ‘ਚ ਹਾਸਲ ਕਰ ਰਹੇ ਹਨ ਸਿਖਲਾਈ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ NDA ‘ਚ ਹਾਸਲ ਕਰ ਰਹੇ ਹਨ ਸਿਖਲਾਈ

4 hours ago
Vikram Bhatt arrested : ਫਿਲਮ ਨਿਰਮਾਤਾ ਵਿਕਰਮ ਭੱਟ ਗ੍ਰਿਫ਼ਤਾਰ

Vikram Bhatt arrested : ਫਿਲਮ ਨਿਰਮਾਤਾ ਵਿਕਰਮ ਭੱਟ ਗ੍ਰਿਫ਼ਤਾਰ

4 hours ago
Dharmendra birthday venue : ਧਰਮਿੰਦਰ ਦੇ ਜਨਮਦਿਨ ਲਈ ਦਿਓਲ ਪਰਿਵਾਰ ਨੇ ਬਦਲੀ ਜਗ੍ਹਾ

Dharmendra birthday venue : ਧਰਮਿੰਦਰ ਦੇ ਜਨਮਦਿਨ ਲਈ ਦਿਓਲ ਪਰਿਵਾਰ ਨੇ ਬਦਲੀ ਜਗ੍ਹਾ

4 hours ago
Hindi News
English News
Sunday, December 7, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

JALANDHAR NEWS :ਹੋਟਲਾਂ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ’ਚ ਬਿਨਾਂ ਸ਼ਨਾਖਤ ਤੋਂ ਕਿਸੇ ਨੂੰ ਵੀ ਠਹਿਰਾਉਣ ’ਤੇ ਪਾਬੰਦੀ

May 7, 2025
in ਖਬਰਾਂ, ਪੰਜਾਬ
JALANDHAR NEWS :ਹੋਟਲਾਂ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ’ਚ ਬਿਨਾਂ ਸ਼ਨਾਖਤ ਤੋਂ ਕਿਸੇ ਨੂੰ ਵੀ ਠਹਿਰਾਉਣ ’ਤੇ ਪਾਬੰਦੀ

ਹੋਟਲਾਂ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ’ਚ ਬਿਨਾਂ ਸ਼ਨਾਖਤ ਤੋਂ ਕਿਸੇ ਨੂੰ ਵੀ ਠਹਿਰਾਉਣ ’ਤੇ ਪਾਬੰਦੀ

ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ ’ਚ ਵਿਆਹ-ਸ਼ਾਦੀਆਂ ਤੇ  ਹੋਰ ਸਮਾਜਿਕ ਪ੍ਰੋਗਰਾਮਾਂ ’ਚ ਹਥਿਆਰ ਲੈ ਕੇ ਜਾਣ ’ਤੇ ਰੋਕ

ਘਰਾਂ ’ਚ ਨੌਕਰ, ਕਿਰਾਏਦਾਰ ਅਤੇ ਹੋਰ ਕਾਮੇ ਰੱਖਣ ਸਬੰਧੀ ਪੁਲਿਸ ਸਾਂਝ ਕੇਂਦਰਾਂ ’ਚ ਇਤਲਾਹ ਦੇਣਾ ਲਾਜ਼ਮੀ

JALANDHAR NEWS

ਜਲੰਧਰ, 7 ਮਈ ( ਵਿਸ਼ਵ ਵਾਰਤਾ)  JALANDHAR ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਗਿਆ ਹੈ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਵੈਲਿਡ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖਣਗੇ ਅਤੇ ਵਿਅਕਤੀ/ਯਾਤਰੀ ਦਾ ਮੋਬਾਇਲ ਨੰਬਰ ਤਸਦੀਕ ਕਰਨ ਤੋਂ ਇਲਾਵਾ ਠਹਿਰਣ ਵਾਲੇ ਵਿਅਕਤੀ/ਯਾਤਰੀ ਦਾ ਰਿਕਾਰਡ ਦਿੱਤੇ ਪ੍ਰੋਫਾਰਮੇ ਵਿੱਚ ਰਜਿਸਟਰ ’ਤੇ ਮੇਨਟੇਨ ਕਰਨਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ।

       ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇ। ਇਸ ਤੋਂ ਇਲਾਵਾ ਹਰੇਕ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ’ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਜਾਣ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ, ਰੈਸਟੋਰੈਂਟ ਅਤੇ ਸਰ੍ਹਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ੍ਹੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ।

     ਪੁਲਿਸ ਕਮਿਸ਼ਨਰ ਵਲੋਂ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਸਮਾਗਮ/ਜਲੂਸ ਵਿੱਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾਈ ਗਈ ਹੈ।

      ਇਸੇ ਤਰ੍ਹਾਂ ਕਮਿਸ਼ਨਰ ਪੁਲਿਸ ਵਲੋਂ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ, ਵਿਆਹ-ਸ਼ਾਦੀਆਂ ਦੇ ਪ੍ਰੋਗਰਾਮਾਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਪਬਲਿਕ ਵਲੋਂ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਮੈਰਿਜ ਪੈਲੇਸਾਂ ਅਤੇ ਦਾਅਵਤ ਹਾਲਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੈਰਿਜ ਪੈਲਸਾਂ/ਦਾਅਵਤ ਹਾਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਜ਼ਿੰਮੇਵਾਰ ਹੋਣਗੇ।

        ਇਸੇ ਤਰ੍ਹਾਂ ਕਮਿਸ਼ਨਰ ਪੁਲਿਸ ਵਲੋਂ ਪੁਲਿਸ ਕਮਿਸ਼ਨਰੇਟ, ਜਲੰਧਰ ਦੇ ਇਲਾਕੇ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਇਕ ਹੋਰ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ ਪੀ.ਜੀ. ਮਾਲਕ, ਪੀ.ਜੀ.ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਸੂਚਨਾ/ਇਤਲਾਹ ਦਿੱਤੇ ਬਿਨਾਂ ਨਹੀਂ ਰੱਖਣਗੇ।

               ਇਸ ਤੋਂ ਇਲਾਵਾ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕਿ ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਵਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਲਾਜ਼ਮੀ ਹੈ। ਉਪਰੋਕਤ ਇਹ ਸਾਰੇ ਹੁਕਮ ਮਿਤੀ 06.05.2025 ਤੋਂ 05.07.2025 ਤੱਕ ਲਾਗੂ ਰਹਿਣਗੇ।

JALANDHAR NEWS

Tags: BREAKING NEWSCM PUNJABDHANPREET KAURJALANDHAR NEWSJALANDHAR UPDATELATEST PUNJABI NEWSORDERPUNJAB UPDATESANDOOR UPDATEWishavwarta
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ

ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ

by Jaspreet Kaur
December 7, 2025
0

ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ - ਸੁਖਬੀਰ ਸਿੰਘ ਬਾਦਲ ਨੇ ਸਿਮਰਨਪ੍ਰੀਤ...

Ind vs SA : ਟੀ-20 ਸੀਰੀਜ਼ ਲਈ ਭਾਰਤੀ ਟੀਮ ਪਹੁੰਚੀ ਕਟਕ

Ind vs SA : ਟੀ-20 ਸੀਰੀਜ਼ ਲਈ ਭਾਰਤੀ ਟੀਮ ਪਹੁੰਚੀ ਕਟਕ

by Jaspreet Kaur
December 7, 2025
0

Ind vs SA : ਟੀ-20 ਸੀਰੀਜ਼ ਲਈ ਭਾਰਤੀ ਟੀਮ ਪਹੁੰਚੀ ਕਟਕ - 9 ਦਸੰਬਰ ਨੂੰ ਹੋਵੇਗਾ ਪਹਿਲਾ ਟੀ-20 ਮੈਚ; ਪੜ੍ਹੋ...

Punjabi ਕਵੀ ਤੇ ਚਿੱਤਰਕਾਰ ਦੇਵ ਦੇ ਦੇਹਾਂਤ ਨਾਲ Ludhiana ਵਿੱਚ ਸੋਗ ਦੀ ਲਹਿਰ

Punjabi ਕਵੀ ਤੇ ਚਿੱਤਰਕਾਰ ਦੇਵ ਦੇ ਦੇਹਾਂਤ ਨਾਲ Ludhiana ਵਿੱਚ ਸੋਗ ਦੀ ਲਹਿਰ

by Ankit
December 7, 2025
0

Punjabi ਕਵੀ ਤੇ ਚਿੱਤਰਕਾਰ ਦੇਵ ਦੇ ਦੇਹਾਂਤ ਨਾਲ Ludhiana ਵਿੱਚ ਸੋਗ ਦੀ ਲਹਿਰ ਚਿੱਤਰਕਾਰੀ ਤੇ ਕਾਵਿ ਸਿਰਜਣ ਵਿੱਚ ਦੇਵ ਦੀ...

Punjab ਮੁੱਖ ਮੰਤਰੀ ਮਾਨ ਪਹੁੰਚੇ ਦੱਖਣੀ ਕੋਰੀਆ; ਸਿਓਲ ‘ਚ ਭਾਰਤੀ ਰਾਜਦੂਤ ਨਾਲ ਕੀਤੀ ਮੁਲਾਕਾਤ

Punjab ਮੁੱਖ ਮੰਤਰੀ ਮਾਨ ਪਹੁੰਚੇ ਦੱਖਣੀ ਕੋਰੀਆ; ਸਿਓਲ ‘ਚ ਭਾਰਤੀ ਰਾਜਦੂਤ ਨਾਲ ਕੀਤੀ ਮੁਲਾਕਾਤ

by Jaspreet Kaur
December 7, 2025
0

Punjab ਮੁੱਖ ਮੰਤਰੀ ਮਾਨ ਪਹੁੰਚੇ ਦੱਖਣੀ ਕੋਰੀਆ; ਸਿਓਲ 'ਚ ਭਾਰਤੀ ਰਾਜਦੂਤ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 7 ਦਸੰਬਰ (ਵਿਸ਼ਵ ਵਾਰਤਾ): ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 07 December 2025 | Ang 727 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 07 December 2025 | Ang 727 I ਅੱਜ ਦਾ ਹੁਕਮਨਾਮਾ

December 7, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ

ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ

by Jaspreet Kaur
December 7, 2025
0

ISSF ਵਿਸ਼ਵ ਕੱਪ ਫਾਈਨਲ 2025 : ਪੰਜਾਬ ਦੀ ਸਿਮਰਨਪ੍ਰੀਤ ਕੌਰ ਬਰਾੜ ਨੇ ਜਿੱਤਿਆ ਗੋਲਡ - ਸੁਖਬੀਰ ਸਿੰਘ ਬਾਦਲ ਨੇ ਸਿਮਰਨਪ੍ਰੀਤ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 