Jalandhar Police: ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ
– ਕੌਸ਼ਲ-ਬੰਬੀਹਾ ਗੈਂਗ ਨਾਲ ਜੁੜੇ 2 ਵਿਅਕਤੀ ਕਾਬੂ
– 2 ਪਿਸਤੌਲ ਤੇ 5 ਕਾਰਤੂਸ ਬਰਾਮਦ
ਜਲੰਧਰ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ‘ਚ ਅੱਜ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਫੜ ਲਿਆ ਹੈ। ਪੁਲਸ ਨੂੰ ਦੇਖ ਕੇ ਪਹਿਲਾ ਤਾਂ ਬਦਮਾਸ਼ ਭੱਜਣ ਲੱਗੇ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਲਾਜ਼ਮਾਂ ਨੇ ਕਰਾਸ ਫਾਇਰਿੰਗ ਕਰਕੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ।
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਿਸ ਨੇ ਟਵੀਟ ਕੀਤਾ ਕਿ “ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਕੌਸ਼ਲ-ਬੰਬੀਹਾ ਗੈਂਗ ਨਾਲ ਜੁੜੇ 2 ਸਹਿਯੋਗੀਆਂ ਦਾ ਪਿੱਛਾ ਕਰਦੇ ਹੋਏ ਕਰਾਸ ਫਾਇਰਿੰਗ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ, ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹਨ। ਉਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨਾਉਣੇ ਅਪਰਾਧਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਹ ਪੰਜਾਬ ਅਤੇ ਹਰਿਆਣਾ ਵਿੱਚ ਗਿਰੋਹਾਂ ਨੂੰਲਾਜਿਸਟਿਕ ਸਹਾਇਤਾ ਅਤੇ ਹਥਿਆਰਾਂ ਦੀ ਸਪਲਾਈ ਵੀ ਕਰ ਰਹੇ ਸਨ। ਪੁਲਿਸ ਵੱਲੋਂ 2 ਪਿਸਤੌਲ ਅਤੇ 5 ਜਿੰਦਾ ਕਾਰਤੂਸ ਵੀ ਬਰਾਮਦ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























