Jalandhar ਹਾਈਵੇਅ ’ਤੇ ਪਲਟੀ ਤੇਜ਼ ਰਫ਼ਤਾਰ ਕਾਰ
– 33 ਸਾਲਾਂ ਨੌਜਵਾਨ ਦੀ ਹੋਈ ਮੌਕੇ ‘ਤੇ ਮੌਤ

ਜਲੰਧਰ, 10 ਜੁਲਾਈ (ਵਿਸ਼ਵ ਵਾਰਤਾ): ਜਲੰਧਰ (Jalandhar) ਦੇ ਰਾਏਪੁਰ-ਰਸੂਲਪੁਰ ਬਾਲਾਂ ਪਿੰਡ ਵਿੱਚ ਇਕ ਦਰਦਨਾਕ ਹਾਦਸਾ ਵਾਪਰਿਆ ਇਥੇ ਇੱਕ ਤੇਜ਼ ਰਫ਼ਤਾਰ ਕਾਰ ਸੜਕ ‘ਤੇ ਪਲਟ ਗਈ। ਇਸ ਹਾਦਸੇ ਵਿੱਚ ਕਾਰ ਚਲਾ ਰਹੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 33 ਸਾਲਾਂ ਹਰਮਨਦੀਪ ਸਿੰਘ ਪਠਾਨਕੋਟ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਹਾਦਸੇ ਵਿੱਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਹਰਮਨਦੀਪ ਸਿੰਘ ਨੂੰ ਇਲਾਜ ਲਈ ਕੈਪੀਟਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਲੋਕਾਂ ਦਾ ਕਹਿਣਾ ਹੈ ਕਿ ਉਹ ਵਿਅਕਤੀ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























