Jalandhar : ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਦੇ ਭਾਣਜੇ ਦਾ ਕਤਲ
ਚੰਡੀਗੜ੍ਹ, 18ਦਸੰਬਰ(ਵਿਸ਼ਵ ਵਾਰਤਾ) ਜਲੰਧਰ ‘ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਣਜੇ ਦੀ ਹੱਤਿਆ ਕਰ ਦਿੱਤੀ ਗਈ। ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਾਣਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ। ਇਸ ਦੌਰਾਨ ਉਸ ਦੀ ਕਰੀਬ 8 ਨੌਜਵਾਨਾਂ ਨਾਲ ਬਹਿਸ ਹੋ ਗਈ। ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਾਣਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਵਿੱਚ ਵਿਧਾਇਕ ਦੇ ਭਾਣਜੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਨੀ ਵਜੋਂ ਹੋਈ ਹੈ। ਇਸ ਦੌਰਾਨ ਦੋ ਨੌਜਵਾਨ ਜ਼ਖ਼ਮੀ ਹੋ ਗਏ। ਦਿਹਾਤੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/