Jalandhar ‘ਚ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਣ ਵਾਲੀ ਕੌਂਸਲਰ ਸਮੇਤ ਦੋ ਨੇ ਫੜਿਆ ‘ਆਪ‘ ਦਾ ਪੱਲਾ
ਚੰਡੀਗੜ੍ਹ, 23ਦਸੰਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸ਼ਹਿਰਾਂ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਇਨ੍ਹਾਂ ਨਤੀਜਿਆਂ ਵਿਚ ਅੱਗੇ ਰਹੀ ਹੈ, ਪਰ ਉਹ ਬਹੁਮਤ ਦੇ ਅੰਕੜੇ ਤੋਂ ਥੋੜ੍ਹਾ ਦੂਰ ਰਹਿ ਗਈ।
ਇਸ ਸਭ ਦੇ ਚਲਦਿਆਂ ਹੁਣ ਜਲੰਧਰ ਵਿੱਚ 2 ਕੌਂਸਲਰਾਂ ਵੱਲੋਂ ‘ਆਪ‘ ਦਾ ਪੱਲਾ ਫੜ ਲਿਆ ਗਿਆ ਹੈ। ਵਾਰਡ ਨੰਬਰ 81 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਣ ਵਾਲੀ ਕੌਂਸਲਰ ਸੀਮਾ ਰਾਣੀ ਅਤੇ ਵਾਰਡ ਨੰਬਰ 65 ਤੋਂ ਕਾਂਗਰਸੀ ਕੌਂਸਲਰ ਪਰਵੀਨ ਵਾਸਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਕੈਬਨਿਟ ਮੰਤਰੀ ਹਰਭਜਨ ਸਿੰਘ ETO ਵੱਲੋਂ ਇਨ੍ਹਾਂ ਦੋਹਾਂ ਕੌਂਸਲਰਾਂ ਦਾ ਪਾਰਟੀ ਵਿਚ ਸੁਆਗਤ ਕੀਤਾ ਗਿਆ।
https://x.com/AAPHarbhajan/status/1871019282441879800
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/