ਜਲੰਧਰ 17ਜੂਨ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਜਲੰਧਰ ਪੱਛਮੀ (Jalandhar West) ਜ਼ਿਮਨੀ ਚੋਣਾਂ ਦੇ ਲਈ ਉਮੀਦਵਾਰ ਦੇ ਤੌਰ ਤੇ ਮਹਿੰਦਰ ਭਗਤ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪਹਿਲੀ ਸਿਆਸੀ ਪਾਰਟੀ ਹੈ ਜਿਸ ਨੇ ਉਮੀਦਵਾਰ ਦਾ ਐਲਾਨ ਕੀਤਾ ਹੈ । ਬੀਜੇਪੀ ਛੱਡ ਕੇ ਆਮ ਆਦਮੀ ਪਾਰਟੀ ਚ ਆਏ ਮਹਿੰਦਰ ਭਗਤ ਨੇ ਆਪਣੀ ਜਿੱਤ ਦਾ ਭਰੋਸਾ ਪ੍ਰਗਟ ਕੀਤਾ ਹੈ। ਮਹਿੰਦਰ ਭਗਤ ਦਾ ਜਲੰਧਰ ਪੱਛਮੀ ਇਲਾਕੇ ਦੇ ਵਿੱਚ ਕਾਫੀ ਪ੍ਰਭਾਵ ਮੰਨਿਆ ਜਾਂਦਾ ਹੈ। ਪਿਛਲੇ ਸਾਲ 2023 ਦੇ ਵਿੱਚ ਜਦੋਂ ਲੋਕ ਸਭਾ ਦੀਆਂ ਉਪ ਚੋਣਾਂ ਹੋਈਆਂ ਸਨ ਉਸ ਵੇਲੇ ਬੀਜੇਪੀ ਛੱਡ ਕੇ ਮਹਿੰਦਰ ਭਗਤ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਸਨ ਚੰਡੀਗੜ੍ਹ ਵਿਖੇ ਜਾ ਕੇ ਉਹਨਾਂ ਨੇ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਮਹਿੰਦਰ ਭਗਤ ਪੰਜਾਬ ਦੇ ਵੱਡੇ ਸਿਆਸੀ ਪਰਿਵਾਰ ਦੇ ਨਾਲ ਸੰਬੰਧ ਰੱਖਦੇ ਨੇ, ਉਹਨਾਂ ਦੇ ਪਿਤਾ ਚੁੰਨੀ ਲਾਲ ਪੰਜਾਬ ਬੀਜੇਪੀ ਦੇ ਵਿੱਚ ਕਾਫੀ ਵੱਡਾ ਚਿਹਰਾ ਮੰਨੇ ਜਾਂਦੇ ਸਨ। ਉਹ ਪੰਜਾਬ ਸਰਕਾਰ ਦੇ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਬੀਜੇਪੀ ਨੇ ਉਹਨਾਂ ਨੂੰ ਮੈਦਾਨ ਦੇ ਵਿੱਚ ਉਤਾਰਿਆ ਸੀ ਅਤੇ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮਹਿੰਦਰ ਭਗਤ ਜਿਮਨੀ ਚੋਣਾਂ ਦੌਰਾਨ ਅਚਾਨਕ ਬੀਜੇਪੀ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਸਨ। ਇੱਥੇ ਜ਼ਿਕਰ ਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਚੋਣ ਦੇ ਲਈ ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ । ਕਿਸੇ ਹੋਰ ਸਿਆਸੀ ਪਾਰਟੀ ਨੇ ਅਜੇ ਤੱਕ ਆਪਣਾ ਉਮੀਦਵਾਰ ਖੜਾ ਨਹੀਂ ਕੀਤਾ ਇਸ ਜ਼ਿਮਨੀ ਚੋਣ ਦੇ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਸਨ, ਤੇ 21 ਜੂਨ ਤੱਕ ਇਹ ਨਾਮਜ਼ਦਗੀਆਂ ਚੱਲਣਗੀਆਂ । ਮਹਿੰਦਰ ਭਗਤ ਦੀ ਉਮੀਦਵਾਰ ਬਾਰੇ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਐਕਸ ਹੈਂਡਲ ਤੇ ਸਾਂਝੀ ਕੀਤੀ ਗਈ ਹੈ। ਜਿਮਨੀ ਚੋਣਾਂ ਦੇ ਵਿੱਚ ਉਹਨਾਂ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਮਹਿੰਦਰ ਭਗਤ ਦੇ ਸਮਰਥਕਾਂ ਅਤੇ ਪਰਿਵਾਰਿਕ ਮੈਂਬਰਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ।
Punjab: ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
Punjab: ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਚੰਡੀਗੜ੍ਹ, 14 ਨਵੰਬਰ...