ਜਲੰਧਰ 2 ਜੁਲਾਈ ਵਿਸ਼ਵ ਵਾਰਤਾ : ਜਲੰਧਰ ਪੱਛਮੀ ਦੀ ਜਿਮਨੀ ਚੋਣ (JALANDHAR WEST BY ELECTION )ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਉਮੀਦਵਾਰ ਸੁਰਜੀਤ ਕੌਰ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਸੀਐਮ ਭਗਵੰਤ ਮਾਨ ਦੀ ਮੌਜੂਦਗੀ ਦੇ ਵਿੱਚ ਸੁਰਜੀਤ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਸੁਰਜੀਤ ਕੌਰ ਦੇ ਨਾਲ ਉਹਨਾਂ ਦੇ ਕਈ ਸਮਰਥਕ ਵੀ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਹਨ। ਜ਼ਿਕਰਯੋਗ ਹੈ ਕਿ, ਪਿਛਲੇ ਕੁਝ ਦਿਨਾਂ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਲਗਾਤਾਰ ਵੱਖੋ ਵੱਖਰੀਆਂ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਰਹੇ ਹਨ। ਇੱਥੇ ਜ਼ਿਕਰਯੋਗ ਹੈ ਕਿ, ਸ਼੍ਰੋਮਣੀ ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਉਸ ਨੂੰ ਸਮਰਥਨ ਨਾ ਦੇਣ ਦਾ ਐਲਾਨ ਕੀਤਾ ਸੀ,ਕਿਉਂਕਿ ਸੁਰਜੀਤ ਕੌਰ ਦਾ ਉਮੀਦਵਾਰ ਦੇ ਤੌਰ ਤੇ ਨਾਮ ਬਾਗੀ ਧੜੇ ਦੇ ਆਗੂਆਂ ਵੱਲੋਂ ਅੱਗੇ ਲਿਆਂਦਾ ਗਿਆ ਸੀ। ਇਸ ਕਾਰਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਰਜੀਤ ਕੌਰ ਨੂੰ ਸਮਰਥਨ ਨਾ ਦੇ ਕੇ ਜਲੰਧਰ ਪੱਛਮੀ ਤੋਂ ਬਸਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।
Kisan Andolan : ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 61ਵਾਂ ਦਿਨ
Kisan Andolan : ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 61ਵਾਂ ਦਿਨ ਕੱਲ੍ਹ ਨੂੰ ਟਰੈਕਟਰ ਮਾਰਚ ਕੱਢਣਗੇ ਕਿਸਾਨ ਚੰਡੀਗੜ੍ਹ,...