ਜਲੰਧਰ 2 ਜੁਲਾਈ (ਵਿਸ਼ਵ ਵਾਰਤਾ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ( CM BHAGWANT MANN )ਅੱਜ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵਿੱਚ ਤਿੰਨ ਵੱਖੋ ਵੱਖਰੇ ਵਾਰਡਾਂ ਦੇ ਵਿੱਚ ਚੋਣ ਪ੍ਰਚਾਰ ਕਰਨਗੇ। ਜਾਣਕਾਰੀ ਮੁਤਾਬਿਕ ਸ਼ਾਮ 4 ਵਜੇ ਦੇ ਕਰੀਬ ਇਹ ਚੋਣ ਪ੍ਰਚਾਰ ਆਰੰਭ ਕੀਤਾ ਜਾਵੇਗਾ। ਭਗਵੰਤ ਮਾਨ ਦਾ ਕਾਫਲਾ ਬਸਤੀ ਗੁੱਜਣ ਦੇ ਦਿਲਬਾਗ ਨਗਰ ਸਥਿਤ ਬਾਬਾ ਬਾਲਕ ਨਾਥ ਮੰਦਿਰ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੇ ਲਈ ਲੋਕਾਂ ਤੋਂ ਵੋਟਾਂ ਦੀ ਮੰਗ ਕਰਨਗੇ। ਇਸ ਰੋਡ ਸ਼ੋ ਦਾ ਅਗਲਾ ਪੜਾਅ 5 ਵਜੇ ਗੁਰੂ ਸੰਤਨਗਰ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਸੀਐਮ ਭਗਵੰਤ ਮਾਨ ਅਤੇ ਉਹਨਾਂ ਦੀ ਪਤਨੀ ਡਾਕਟਰ ਗੁਰੂਪ੍ਰੀਤ ਕੌਰ ਘਰ ਘਰ ਜਾ ਕੇ ਉਮੀਦਵਾਰ ਭਗਤ ਦੇ ਲਈ ਵੋਟਾਂ ਮੰਗਣਗੇ। ਇਲਾਕੇ ਦੇ ਵਿੱਚ ਭਗਵੰਤ ਮਾਨ ਦੀ ਫੇਰੀ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ।
Patiala News: ਅਮਿੱਟ ਯਾਦਾਂ ਛੱਡਦਾ ਸ਼ੀਸ਼ ਮਹਿਲ ‘ਚ ਸਮਾਪਤ ਹੋਇਆ ਸਰਸ ਮੇਲਾ
Patiala News: ਅਮਿੱਟ ਯਾਦਾਂ ਛੱਡਦਾ ਸ਼ੀਸ਼ ਮਹਿਲ ‘ਚ ਸਮਾਪਤ ਹੋਇਆ ਸਰਸ ਮੇਲਾ -ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮਾਪਤੀ ਸਮਾਰੋਹ...