ਜਲੰਧਰ 21 ਜੁਲਾਈ ਵਿਸ਼ਵ ਵਾਰਤਾ :(Jalandhar West By Election);ਜਲੰਧਰ ਚ ਵਿਧਾਨ ਸਭਾ ਹਲਕਾ ਪੱਛਮੀ ਦੀ ਜਿਮਨੀ ਚੋਣ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਮਹਿੰਦਰ ਭਗਤ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸ ਮੌਕੇ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ (Cabinet minister Harpal Singh Cheema )ਅਮਨ ਅਰੋੜਾ ( Aman Arora) ਲੋਕ ਸਭਾ ਮੈਂਬਰ ਰਾਜਕੁਮਾਰ ਚੱਬੇਵਾਲ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਇਸ ਤੋਂ ਬਾਅਦ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਕਾਂਗਰਸੀ ਸਮਰਥਕਾਂ ਵੱਲੋਂ ਰੋਡ ਸ਼ੋਅ ਕੱਢਣ ਦੀਆਂ ਵੀ ਖਬਰਾਂ ਹਨ। ਆਪਣੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਉਮੀਦਵਾਰ ਮਹਿੰਦਰ ਭਗਤ ਨੇ ਭਾਰਗਵ ਕੈਂਪ ਸਥਿਤ ਕਬੀਰ ਮੰਦਰ ਦੇ ਵਿੱਚ ਮੱਥਾ ਟੇਕਿਆ। ਇਸ ਮੌਕੇ ਮਹਿੰਦਰ ਭਗਤ ਸਮੇਤ ਮੰਤਰੀ ਹਰਪਾਲ ਸਿੰਘ ਚੀਮਾ,ਹੋਰ ਸੀਨੀਅਰ ਆਗੂ ਅਤੇ ਅਮਨ ਅਰੋੜਾ ਵੀ ਇਸ ਵੇਲੇ ਮੌਜੂਦ ਸਨ। ਖਬਰਾਂ ਮੁਤਾਬਿਕ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਵੀ ਨਾਮਜ਼ਦਗੀ ਪੱਤਰ ਭਰਨ ਦੇ ਲਈ ਪਹੁੰਚ ਚੁੱਕੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਉਹਨਾਂ ਦੇ ਨਾਲ ਹਨ।
Ludhiana ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਇਆ 7ਵੀਂ ਜਮਾਤ ਦਾ ਵਿਦਿਆਰਥੀ
Ludhiana ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ 7ਵੀਂ ਜਮਾਤ ਦਾ ਵਿਦਿਆਰਥੀ ਕਰੰਟ ਲੱਗਣ ਕਾਰਨ ਬੁਰੀ ਤਰਾਂ ਝੁਲਸਿਆ, ਡਾਕਟਰਾਂ ਨੇ...