ਜਲੰਧਰ 23 ਜੂਨ ਵਿਸ਼ਵ ਵਾਰਤਾ: ਜਲੰਧਰ ਪੱਛਮੀ ਦੀ ਜਿਮਨੀ ਚੋਣ (ਜਲੰਧਰ West By E) ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਮਜਬੂਤੀ ਮਿਲੀ ਹੈ। ਜਲੰਧਰ ਤੋਂ ਐਮਪੀ ਚਰਨਜੀਤ ਸਿੰਘ ਚੰਨੀ( Charanjit Singh Channi )ਦੀ ਅਗਵਾਈ ਦੇ ਵਿੱਚ ਬੀਜੇਪੀ ਦੇ ਕਈ ਆਗੂ ਕਾਂਗਰਸ ਦੇ ਵਿੱਚ ਸ਼ਾਮਿਲ ਹੋ ਗਏ ਹਨ। ਚਰਨਜੀਤ ਸਿੰਘ ਚੰਨੀ ਵੱਲੋਂ ਸ਼ਾਮਿਲ ਹੋਏ ਆਗੂਆਂ ਦਾ ਕਾਂਗਰਸ ਪਾਰਟੀ (Congress Party)ਦੇ ਵਿੱਚ ਸਵਾਗਤ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਾਂਗਰਸ ਚ ਸ਼ਾਮਿਲ ਹੋਏ ਸਾਰੇ ਆਗੂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਨਾਲ ਸੰਬੰਧ ਰੱਖਦੇ ਹਨ। ਜ਼ਿਕਰਯੋਗ ਹੈ ਕਿ, ਕਾਂਗਰਸ ਦੇ ਵਿੱਚ ਸ਼ਾਮਿਲ ਹੋਏ ਬੀਜੇਪੀ ਦੇ ਆਗੂਆਂ ਵਿੱਚ ਇਹ ਬਹੁਤ ਸਾਰੇ ਆਗੂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿੱਚ ਸਨ। ਪਿਛਲੇ ਸਾਲ ਹੀ ਇਨ੍ਹਾਂ ਆਗੂਆਂ ਨੇ ਬੀਜੇਪੀ ‘ਚ ਸ਼ਮੂਲੀਅਤ ਕੀਤੀ ਸੀ। ਪਰ ਹੁਣ ਇਨ੍ਹਾਂ ਆਗੂਆਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ। ਕਾਂਗਰਸ ਦੇ ਵਿੱਚ ਸ਼ਾਮਿਲ ਹੋਏ ਇਹਨਾਂ ਆਗੂਆਂ ਦਾ ਸਵਾਗਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ, ਇਹ ਆਗੂ ਕਾਂਗਰਸ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿੱਚ ਕਾਂਗਰਸ ਦੇ ਲਗਾਤਾਰ ਵੱਧ ਰਹੇ ਸਿਆਸੀ ਗਰਾਫ ਨੂੰ ਦੇਖਦਿਆਂ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਅਤੇ ਬੀਜੇਪੀ ਤੇ ਵੱਡੇ ਸਿਆਸੀ ਹਮਲੇ ਕੀਤੇ ਹਨ।