ਜਲੰਧਰ 25 ਜੂਨ( ਵਿਸ਼ਵ ਵਾਰਤਾ ): ਪੱਛਮੀ ਵਿਧਾਨ ਸਭਾ ਚੋਣਾਂ ( Jalandhar West By Election)ਦੇ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 16 ਨਾਮਜ਼ਦਗੀ ਪੱਤਰਾਂ ਨੂੰ ਸਹੀ ਪਾਇਆ ਗਿਆ ਹੈ। ਜ਼ਿਲਾ ਚੋਣ ਅਫਸਰ ਅਤੇ ਡਿਪਟੀ ਕਮਿਸ਼ਨਰ ਡਾਕਟਰ ਹਿਮਾਂਸ਼ੂ ਅਗਰਵਾਲ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਦੱਸਿਆ ਹੈ ਕਿ, ਕੁੱਲ 23 ਉਮੀਦਵਾਰਾਂ ਵੱਲੋਂ ਜਲੰਧਰ ਪੱਛਮੀ ਚੋਣ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ, ਜਿਨਾਂ ਵਿੱਚੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਾਇਜ਼ ਪਾਏ ਗਏ ਹਨ। ਜਦ ਕਿ, ਸੱਤ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ ਉਹਨਾਂ ਵਿੱਚ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਕੌਰ, ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ, ਬਸਪਾ ਦੇ ਬਿੰਦਰ ਕੁਮਾਰ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਬਜੀਤ ਸਿੰਘ, ਬੀਜੇਪੀ ਦੇ ਉਮੀਦਵਾਰ ਸ਼ੀਤਲ ਅੰਗੂਰਾਲ ਅਤੇ ਆਜ਼ਾਦ ਉਮੀਦਵਾਰ ਦੀਪਕ ਭਗਤ ਆਰਤੀ, ਅਮਿਤ ਕੁਮਾਰ,, ਵਰੁਣ ਕਲੇਰ, ਅਜੇ, ਨੀਤੂ ,ਅਜੇ, ਕੁਮਾਰ, ਵਿਸ਼ਾਲ, ਇੰਦਰਜੀਤ ਸਿੰਘ ਰਾਜਕੁਮਾਰ ਸ਼ਾਮਿਲ ਹਨ। ਜਿਨਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨਾਂ ਦੇ ਨਾਮ ਹਨ ਅੰਜੂ ਅੰਗੂਰਾਲ, ਕਰਮ ਸੁਮਨ, ਅਤੁਲ ਭਗਤ, ਪਰਮਜੀਤ ਮਲ, ਇਕਬਾਲ ਚੰਦ, ਬਲਵਿੰਦਰ ਕੁਮਾਰ ਅਤੇ ਮਹਿੰਦਰ ਪਾਲ।