• Latest
  • Trending
Jalandhar West By Election:ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ

Jalandhar West By Election:ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ

2 years ago
CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

17 minutes ago
ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

1 hour ago
ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

2 hours ago
NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

3 hours ago
ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

3 hours ago
Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

3 hours ago
ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

4 hours ago
ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

4 hours ago
ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

4 hours ago
Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

4 hours ago
Hindi News
English News
Thursday, September 24, 2026
No Result
View All Result
34 °c
Chandigarh
27 ° Fri
26 ° Sat
23 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar West By Election:ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਨਿਰਾਸ਼ ਗਰੁੱਪ ਨੇ ਪਹਿਲਾਂ ਹੀ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਰੱਦ ਕੀਤੀਆਂ: ਡਾ. ਚੀਮਾ

June 28, 2024
in ਖਬਰਾਂ, ਜਲੰਧਰ, ਪੰਜਾਬ
Jalandhar West By Election:ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਜਲੰਧਰ ਦੀ ਉਮੀਦਵਾਰ ਸੁਰਜੀਤ ਕੌਰ ਨੂੰ ਪਹਿਲਾਂ ਹੀ ਪਾਰਟੀ ਦੇ ਫੈਸਲੇ ਤੋਂ ਜਾਣੂ ਕਰਵਾ ਦਿੱਤਾ ਸੀ: ਡਾ. ਸੁੱਖੀ

Jalandhar West By Election:ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 28 ਜੂਨ( ਵਿਸ਼ਵ ਵਾਰਤਾ)-: Jalandhar West By Election -ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਜੋ ਵੀ ਖਾਲਸਾ ਪੰਥ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਦੇ ਯਤਨ ਕਰ ਰਹੇ ਹਨ, ਉਹਨਾਂ ਨੇ ਪਹਿਲਾਂ ਹੀ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਠੁਕਰਾ ਦਿੱਤਾ ਹੈ ਜਿਸ ਵਿਚ ਇਕ ਪਰਿਵਾਰ ਇਕ ਟਿਕਟ ਦੇਣ ਦੀ ਗੱਲ ਕੀਤੀ ਗਈ ਸੀ।
ਇਥੇ ਦੱਸਣਯੋਗ ਹੈ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਪਹਿਲਾਂ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਵਜੋਂ ਲੀਡਰਸ਼ਿਪ ਕਬੂਲੀ ਤੇ ਫਿਰ ਇਸ ਕਰ ਕੇ ਬਗਾਵਤ ਕਰ ਦਿੱਤੀ ਕਿ ਪਾਰਟੀ ਨੇ ਉਹਨਾਂ ਦੇ ਪੁੱਤਰ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਹੀਂ ਦਿੱਤੀ।
ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਆਗੂ ਮੀਟਿੰਗ ਵਿਚ ਕੁਝ ਹੋਰ ਕਹਿੰਦੇ ਹਨ ਤੇ ਬਾਹਰ ਜਾ ਕੇ ਉਸਦੇ ਬਿਲਕੁਲ ਉਲਟ ਬੋਲਦੇ ਹਨ।
ਉਹਨਾਂ ਨੇ ਇਹਨਾਂ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਨਿੱਜੀ ਅਸਫਲਤਾਵਾਂ ਤੋਂ ਇੰਨੇ ਹਤਾਸ਼ ਨਾ ਹੋਣ ਕਿ ਪਵਿੱਤਰ ਜਥੇਬੰਦੀ ਦਾ ਹੀ ਨੁਕਸਾਨ ਕਰਨ ਲੱਗ ਜਾਣ ਜਿਸਦੇ ਕਰ ਕੇ ਇਹਨਾਂ ਦੀ ਹੋਂਦ ਹੈ। ਉਹਨਾਂ ਕਿਹਾ ਕਿ ਮੈਂ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਨਿਮਰਤਾ ਸਹਿਤ ਅਪੀਲ ਕਰਦਾ ਹਾਂ ਕਿ ਜੋ ਵੀ ਇਹਨਾਂ ਦੇ ਵਿਚਾਰ ਹਨ ਪਾਰਟੀ ਪਲੇਟਫਾਰਮ ’ਤੇ ਹੀ ਪ੍ਰਗਟ ਕੀਤੇ ਜਾਣ।
ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਦੇ ਧਰਮ ਪਤਨੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਹੀ ਝੂੰਦਾ ਕਮੇਟੀ ਦੀ ਰਿਪੋਰਟ ਅਨੁਸਾਰ ਸਭ ਤੋਂ ਪਹਿਲਾਂ ਕਿਹਾ ਸੀ ਕਿ ਜੇਕਰ ਪਾਰਟੀ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਚੋਣਾਂ ਵਿਚ ਖੜ੍ਹਾ ਕਰਦੀ ਹੈ ਤਾਂ ਉਹ ਇਕ ਪਰਿਵਾਰ ਇਕ ਟਿਕਟ ਦੇ ਸਿਧਾਂਤ ਮੁਤਾਬਕ ਚੋਣਾਂ ਨਹੀਂ ਲੜਨਗੇ।
ਡਾ. ਚੀਮਾ ਨੇ ਕਿਹਾ ਕਿ ਹੋਰ ਕੋਈ ਵੀ ਪਾਰਟੀ ਇੰਨੀ ਲੋਕਤੰਤਰੀ ਆਜ਼ਾਦੀ ਨਹੀਂ ਦਿੰਦੀ ਜਿੰਨੀ ਸ਼੍ਰੋਮਣੀ ਅਕਾਲੀ ਦਲ ਦਿੰਦਾ ਹੈ। ਉਹਨਾਂ ਕਿਹਾ ਕਿ ਅਜਿਹਾ ਵੀ ਸਮਾਂ ਹੁੰਦਾ ਹੈ ਜਦੋਂ ਸਾਡੇ ਵਿਚਾਰ ਪਾਰਟੀ ਦੀ ਬਹੁ ਗਿਣਤੀ ਤੋਂ ਵੱਖਰੇ ਹੁੰਦੇ ਹਨ ਪਰ ਜਦੋਂ ਇਕ ਵਾਰ ਫੈਸਲਾ ਲੈ ਲਿਆ ਗਿਆ ਤਾਂ ਉਹ ਨਿੱਜੀ ਤੌਰ ’ਤੇ ਪਾਰਟੀ ਦੇ ਬਹੁ ਗਿਣਤੀ ਫੈਸਲੇ ਦਾ ਸਤਿਕਾਰ ਕਰਦਿਆਂ ਉਸਨੂੰ ਪ੍ਰਵਾਨ ਵੀ ਕਰਦੇ ਹਨ ਤੇ ਪ੍ਰਚਾਰਦੇ ਵੀ ਹਨ। ਉਹਨਾਂ ਕਿਹਾ ਕਿ ਇਕ ਜਥੇਬੰਦੀ ਚਲਾਉਣ ਵਾਸਤੇ ਹੋਰ ਦੂਜਾ ਤਰੀਕਾ ਨਹੀਂ ਹੋ ਸਕਦਾ।
ਡਾ. ਚੀਮਾ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਲਈ ’ਬਾਗੀ ਧੜਾ’ ਵਰਗੇ ਸ਼ਬਦਾਂ ਦੀ ਵਰਤੋਂ ਨਾ ਕਰਨ ਕਿਉਂਕਿ ਅਕਾਲੀ ਦਲ ਇਕ ਪਾਰਟੀ ਹੈ ਤੇ ਮੀਡੀਆ ਨੇ ਆਪ ਵੇਖਿਆ ਹੈ ਕਿ ਸਾਡੇ ਕੇਡਰ, ਵਰਕਿੰਗ ਕਮੇਟੀ, ਜ਼ਿਲ੍ਹਾ ਜਥੇਦਾਰਾਂ ਤੇ ਹਲਕਾ ਪ੍ਰਧਾਨਾਂ ਵਿਚੋਂ 99 ਫੀਸਦੀ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟ ਕੀਤਾ ਹੈ ਤੇ ਪਾਰਟੀ ਪਲੇਟਫਾਰਮ ’ਤੇ ਲਏ ਫੈਸਲਿਆਂ ਦੀ ਹਮਾਇਤ ਕੀਤੀ ਹੈ। ਉਹਨਾਂ ਕਿਹਾ ਕਿ ਹਾਂ ਜੇਕਰ ਕੁਝ ਚੋਣਵੇਂ ਆਗੂ ਜਾ ਕੇ ਆਪਣੀ ਢਾਈ ਪਾ ਖਿੱਚੜੀ ਪਕਾਉਣਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਬਾਗੀ ਧੜਾ ਆਖਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਇਕ ਪਾਰਟੀ ਹੈ ਕੋਈ ਧੜਾ ਨਹੀਂ ਹੈ।
ਇਸ ਮੌਕੇ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਜੋ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਪਾਰਟੀ ਵੱਲੋਂ ਐਲਾਨੀ ਚਾਰ ਮੈਂਬਰੀ ਕਮੇਟੀ ਦੇ ਮੈਂਬਰ ਹਨ, ਨੇ ਦੱਸਿਆ ਕਿ ਪਾਰਟੀ ਨੇ ਉਮੀਦਵਾਰ ਸੁਰਜੀਤ ਕੌਰ ਨੂੰ ਬਕਾਇਦਾ ਇਸ ਫੈਸਲੇ ਤੋਂ ਜਾਣੂ ਕਰਵਾਇਆ ਸੀ ਕਿ ਉਹ ਜ਼ਿਮਨੀ ਚੋਣ ਨਹੀਂ ਲੜੇਗੀ ਤੇ ਉਹਨਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਲਈ ਸਹਿਮਤੀ ਵੀ ਦਿੱਤੀ ਸੀ ਪਰ ਬਾਅਦ ਵਿਚ ਉਹ ਫੈਸਲੇ ਤੋਂ ਪਲਟ ਗਏ।
ਪਾਰਟੀ ਆਗੂਆਂ ਨੇ ਬਾਗੀਆਂ ਨੂੰ ਇਹ ਵੀ ਪੁੱਛਿਆ ਗਿਆ ਕਿ ਬੀਬੀ ਸੁਰਜੀਤ ਕੌਰ ਨੂੰ ਕਿਉਂ ਖੜ੍ਹਾ ਕੀਤਾ ਗਿਆ ਤੇ ਫਿਰ ਜਲੰਧਰ ਵਿਚ ਮਾਹੌਲ ਕਿਉਂ ਖਰਾਬ ਕੀਤਾ ਗਿਆ ਅਤੇ ਕਿਹਾ ਕਿ ਇਕ ਯੋਜਨਾ ਤਹਿਤ ਸੁਰਜੀਤ ਕੌਰ ਨੂੰ ਹਰਵਾ ਕੇ ਉਸਦਾ ਦੋਸ਼ ਵੀ ਪਾਰਟੀ ਪ੍ਰਧਾਨ ਸਿਰ ਮੜ੍ਹਨ ਦੀ ਸਾਜ਼ਿਸ਼ ਰਚੀ ਗਈ।
ਡੱਬੀ
ਅਕਾਲੀ ਦਲ ਦੇ ਪ੍ਰਧਾਨ ਪਾਰਟੀ ਕੇਡਰ ਨਾਲ ਮੀਟਿੰਗਾਂ ਜਾਰੀ ਰੱਖਣਗੇ
ਡਾ. ਚੀਮਾ ਨੇ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਜ਼ਮੀਨੀ ਪੱਧਰ ਤੋਂ ਸਿਖ਼ਰ ਤੱਕ ਮਜ਼ਬੂਤ ਕਰਨ ਲਈ ਦਿੜ੍ਹ ਹਨ। ਉਹਨਾਂ ਐਲਾਨ ਕੀਤਾ ਕਿ ਪਾਰਟੀ ਪ੍ਰਧਾਨ ਵੱਲੋਂ ਆਉਂਦੇ ਦਿਨਾਂ ਵਿਚ ਪਾਰਟੀ ਕੇਡਰ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ 29 ਜੂਨ ਨੂੰ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ, 1 ਜੁਲਾਈ ਨੂੰ ਇਸਤਰੀ ਅਕਾਲੀ ਦਲ ਤੇ ਐਸ ਸੀ ਵਿੰਗ ਅਤੇ 2 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਬੀ ਸੀ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨਗੇ।

Tags: Jalandhar West by election
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
September 24, 2026
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

by Jaspreet Kaur
September 24, 2026
0

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਮੋਹਾਲੀ ਸਥਿਤ ਗ੍ਰੇਟਰ...

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

by Ankit
September 24, 2026
0

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ ਐਸ.ਏ.ਐਸ. ਨਗਰ (ਮੁਹਾਲੀ), 23 ਸਤੰਬਰ...

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

by Jaspreet Kaur
September 24, 2026
0

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ! ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਨੈਸ਼ਨਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
September 24, 2026
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

Most Popular

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
2 weeks ago
0

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ)  ਅੱਜ, 11 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 