ਸੀਐਮ ਭਗਵੰਤ ਮਾਨ ਦੀ ਅਗਵਾਈ ਚ ਕਾਂਗਰਸੀ ਆਗੂ ਰਾਜੀਵ ਟਿੱਕਾ ਨੇ ਫੜਿਆ ਆਪ ਦਾ ਪੱਲਾ
ਜਲੰਧਰ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਸਿਆਸੀ ਝਟਕਾ
ਜਲੰਧਰ 24 ਜੂਨ (ਵਿਸ਼ਵ ਵਾਰਤਾ) : (JALANDHAR WEST BY ELECTIONS)ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਤੋਂ ਨਰਾਜ਼ ਚੱਲ ਰਹੇ ਸਾਬਕਾ ਕਾਂਗਰਸੀ ਕੌਂਸਲਰ ਰਾਜੀਵ ਟਿੱਕਾ ( RAJIV TIKKA) ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜੀਵ ਟਿੱਕਾ ਨੇ ਸੀਐਮ ਭਗਵੰਤ ਮਾਨ ( CM BHAGWANT MANN )ਦੀ ਅਗਵਾਈ ਦੇ ਵਿੱਚ ਜਲੰਧਰ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਇਸ ਮੌਕੇ ਰਾਜੀਵ ਟਿੱਕਾ ਦੇ ਸਮਰਥਕਾਂ ਅਤੇ ਵਰਕਰਾਂ ਨੇ ਵੀ ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ। ਜਲੰਧਰ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਆਗੂਆਂ ਵੱਲੋਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਬੀਤੇ ਕੱਲ ਬੀਜੇਪੀ ਦੇ ਕਈ ਆਗੂ ਕਾਂਗਰਸ ਦੇ ਵਿੱਚ ਸ਼ਾਮਿਲ ਹੋ ਗਏ ਸਨ ਤੇ ਹੁਣ ਅੱਜ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ, ਰਜੀਵ ਟਿੱਕਾ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਦੇ ਸੀਨੀਅਰ ਆਗੂਆਂ ਤੋਂ ਨਾਰਾਜ਼ ਸੀ। ਜਿਸ ਕਾਰਨ ਉਹਨਾਂ ਨੇ ਇਹ ਕਦਮ ਚੁੱਕਿਆ ਹੈ। ਜਾਣਕਾਰੀ ਮੁਤਾਬਕ ਰਾਜੀਵ ਟਿੱਕਾ ਦਾ ਕਹਿਣਾ ਹੈ ਕਿ, ਉਪ ਚੋਣਾਂ ਦੇ ਵਿੱਚ ਕਾਂਗਰਸ ਵੱਲੋਂ ਉਹਨਾਂ ਦੀ ਅਣਦੇਖੀ ਕੀਤੀ ਜਾ ਰਹੀ ਸੀ। ਜਿਸ ਕਾਰਨ ਉਨਾਂ ਨੇ ਇਹ ਕਦਮ ਚੁੱਕਿਆ ਹੈ।