ਜਲੰਧਰ 17ਜੂਨ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਮਹਿੰਦਰ ਭਗਤ ਦਾ ਨਾਮ ਉਮੀਦਵਾਰ ਦੇ ਤੌਰ ਤੇ ਐਲਾਨੇ ਜਾਣ ਤੋਂ ਬਾਅਦ ਬੀਜੇਪੀ ਨੇ ਵੀ ਆਪਣਾ ਉਮੀਦਵਾਰ ਮੈਦਾਨ ਦੇ ਵਿੱਚ ਉਤਾਰ ਦਿੱਤਾ ਹੈ। ਜਲੰਧਰ ਪੱਛਮੀ ਦੀ ਜ਼ਿਮਨੀ ਚੋਣ (Jalandhar West Bye Election) ਦੇ ਲਈ ਸ਼ੀਤਲ ਅੰਗੁਰਾਲ ਨੂੰ ਬੀਜੇਪੀ ਨੇ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੈ। ਬੀਜੇਪੀ ਨੇ ਇੱਕ ਪ੍ਰੈਸ ਨੋਟ ਜਾਰੀ ਕਰਕੇ ਇਸ ਗੱਲ ਦਾ ਖੁਲਾਸਾ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੀਤਲ ਅੰਗੁਰਲ ਹੀ ਜਲੰਧਰ ਪੱਛਮੀ ਤੋਂ ਐਮਐਲਏ ਸਨ। ਸ਼ੀਤਲ ਅੰਗੁਰਲ ਨੇ ਆਮ ਆਦਮੀ ਪਾਰਟੀ ਤੋਂ ਟਿਕਟ ਲੈ ਕੇ ਇਸ ਸੀਟ ਤੇ ਜਿੱਤ ਦਰਜ ਕੀਤੀ ਸੀ। ਅੰਗੁਰਾਲ ਨੇ ਜਲੰਧਰ ਪੱਛਮੀ ਦੀ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਇਸ ਤੋਂ ਬਾਅਦ ਉਹਨਾਂ ਨੇ ਬੀਜੇਪੀ ਜੁਆਇਨ ਕਰ ਲਈ ਸੀ ਅੰਗੁਰਾਲ ਦੇ ਅਸਤੀਫੇ ਦੀ ਮਨਜ਼ੂਰੀ ਤੋਂ ਬਾਅਦ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਮੁੜ ਤੋਂ ਚੋਣਾਂ ਹੋ ਰਹੀਆਂ ਹਨ, ਤੇ ਹੁਣ ਬੀਜੇਪੀ ਨੇ ਸ਼ੀਤਲ ਅੰਗਰਾਲ ਨੂੰ ਇਹਨਾਂ ਚੋਣਾਂ ਲਈ ਆਪਣਾ ਉਮੀਦਵਾਰ ਬਣਾਇਆ ਹੈ।
NANDED MURDER CASE:ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੁਰਦੇਵ ਜੱਸਲ ਦੇ ਸਮਰਥਨ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼; ਏਐਸਆਈ ਸਮੇਤ ਦੋ ਗ੍ਰਿਫ਼ਤਾਰ
ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 83 ਲੱਖ ਰੁਪਏ ਫਿਰੌਤੀ ਦੀ ਰਕਮ, ਗੈਰ-ਕਾਨੂੰਨੀ ਪਿਸਤੌਲ, ਟੋਇਟਾ ਫਾਰਚੂਨਰ ਲੈਜੇਂਡਰ ਅਤੇ ਮਹਿੰਦਰਾ...