Jalandhar ਨੂੰ ਅੱਜ ਮਿਲੇਗਾ ਨਵਾਂ ਮੇਅਰ
ਚੰਡੀਗੜ੍ਹ,11ਜਨਵਰੀ(ਵਿਸ਼ਵ ਵਾਰਤਾ) ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਦਾ ਇੰਤਜ਼ਾਰ ਅੱਜ ਖ਼ਤਮ ਹੋਣ ਵਾਲਾ ਹੈ। ਸ਼ਹਿਰ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅੱਜ ਜਲੰਧਰ ਦੇ ਨਵੇਂ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ (IAS) ਸਹੁੰ ਚੁਕਾਉਣਗੇ। ਸ਼ਹਿਰ ਨੂੰ ਦੁਪਹਿਰ 3 ਵਜੇ ਦੇ ਕਰੀਬ ਆਪਣਾ ਨਵਾਂ ਮੇਅਰ ਮਿਲ ਜਾਵੇਗਾ। ਨਗਰ ਨਿਗਮ ਜਲੰਧਰ ਵਿੱਚ ਚੁਣੇ ਗਏ ਸਾਰੇ ਕੌਂਸਲਰ ਰੈੱਡ ਕਰਾਸ ਭਵਨ, ਜਲੰਧਰ ਵਿਖੇ ਬੁਲਾਈ ਗਈ ਮੀਟਿੰਗ ਵਿੱਚ ਵੋਟ ਪਾਉਣਗੇ। ਇੱਥੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਜਲੰਧਰ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਹੁਣ ਸਿਰਫ਼ ਐਲਾਨ ਬਾਕੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/