Jalandhar : ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ ; ਕਈ ਆਗੂ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 30 ਜੂਨ(ਵਿਸ਼ਵ ਵਾਰਤਾ) ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਕਈ ਦਿੱਗਜ ਆਗੂ ,ਜਿਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਆਪਣੀਆਂ ਪਾਰਟੀਆਂ ਦੇ ਮਜ਼ਬੂਤ ਥੰਮ੍ਹ ਮੰਨਿਆ ਜਾਂਦਾ ਹੈ ,ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਹਨਾਂ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀਆਂ ਧੜੇਬੰਦੀਆਂ ਅਤੇ ਲੋਕ ਵਿਰੋਧੀ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ, ਜਿਸ ਕਾਰਨ ਉਨ੍ਹਾਂ ਨੂੰ ਜਨਤਕ ਹਿੱਤ ਵਿੱਚ ਇਹ ਵੱਡਾ ਫੈਸਲਾ ਲਿਆ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ-ਪੱਖੀ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।
ਇਸ ਮੌਕੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਮੁੱਖ ਉਦੇਸ਼ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ।
ਇਸ ਰਾਜਨੀਤਿਕ ਤਬਦੀਲੀ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੀ ਇੱਕ ਵੱਡੀ ਜਿੱਤ ਵਜੋਂ ਦੇਖਿਆ ਜਾ ਰਿਹਾ ਹੈ। ਆਪ’ ਵਿੱਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਲਵਪ੍ਰੀਤ ਸਿੰਘ (ਸ਼੍ਰੋਮਣੀ ਅਕਾਲੀ ਦਲ ਹਲਕਾ ਪ੍ਰਧਾਨ – ਛਾਉਣੀ ਅਤੇ ਸਰਪੰਚ), ਆਰੀਅਨ ਭੱਟੀ (ਭਾਜਪਾ ਕੈਂਟ ਬੋਰਡ ਜਲੰਧਰ ਯੂਥ ਪ੍ਰਧਾਨ), ਅਤੇ ਪਾਲ ਰਾਮ ਭੱਟੀ (ਭਾਵਦਾਸ ਐਸਸੀ ਭਾਈਚਾਰੇ ਦੇ ਚੇਅਰਮੈਨ ਅਤੇ ਪੀਐਸਪੀਸੀਐਲ ਦੇ ਸੇਵਾਮੁਕਤ ਐਸਡੀਓ) ਸ਼ਾਮਲ ਹਨ।























