Jammu and Kashmir: ਦਿਲ ਦਾ ਦੌਰਾ ਪੈਣ ਕਾਰਨ CRPF ਜਵਾਨ ਦੀ ਮੌਤ
ਨਵੀ ਦਿੱਲੀ,6 ਦਸੰਬਰ : ਜੰਮੂ-ਕਸ਼ਮੀਰ (Jammu and Kashmir) ਦੇ ਅਨੰਤਨਾਗ ‘ਚ ਦਿਲ ਦਾ ਦੌਰਾ ਪੈਣ ਕਾਰਨ CRPF ਦੇ ਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਸਟੇਬਲ ਆਜ਼ਾਦ ਅਹਿਮਦ ਨਾਜ਼ਰ ਅਨੰਤਨਾਗ ਦੇ ਮੱਟਨ ਵਿੱਚ ਡਿਊਟੀ ਦੌਰਾਨ ਅੱਧੀ ਰਾਤ ਨੂੰ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਮੱਟਨ ਦੇ ਪ੍ਰਾਇਮਰੀ ਹੈਲਥ ਸੈਂਟਰ ਲਿਜਾਇਆ ਗਿਆ। ਇੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸ਼ੁਰੂਆਤੀ ਜਾਂਚ ਵਿੱਚ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/