Jammu – ਕਸ਼ਮੀਰ ‘ਚ ਵੱਡਾ ਹਾਦਸਾ: ਫੌਜ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ
- 5 ਜਵਾਨ ਸ਼ਹੀਦ, 10 ਜਵਾਨ ਜ਼ਖਮੀ, ਕਈ ਲਾਪਤਾ
ਨਵੀ ਦਿੱਲੀ, 24 ਦਸੰਬਰ : ਜੰਮੂ (Jammu) ਦੇ ਪੁੰਛ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਫੌਜ ਦੀ ਇੱਕ ਗੱਡੀ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ‘ਚ 5 ਜਵਾਨਾਂ ਦੀ ਮੌਤ ਹੋ ਗਈ, ਜਦਕਿ ਕਈ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਬਚਾਅ ਕਾਰਜ ਜਾਰੀ ਹਨ ਅਤੇ ਜ਼ਖਮੀਆਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਫੌਜ ਦੀ ਗੱਡੀ 350 ਫੁੱਟ ਡੂੰਘੀ ਖੱਡ ਵਿੱਚ ਡਿੱਗੀ ਹੈ। ਵੈਨ ਵਿੱਚ 18 ਜਵਾਨ ਸਵਾਰ ਸਨ। ਇਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ। ਇਸ ਦੇ ਨਾਲ ਹੀ 10 ਜ਼ਖਮੀ ਹੋਏ ਜਿਨ੍ਹਾਂ ‘ਚੋ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲਾਪਤਾ 3 ਸੈਨਿਕਾਂ ਦੀ ਭਾਲ ਜਾਰੀ ਹੈ।ਹਾਦਸੇ ਦੀ ਸੂਚਨਾ ਮਿਲਦੇ ਹੀ ਫੌਜ ਦੀ ਕਵਿੱਕ ਰਿਸਪਾਂਸ ਟੀਮ (ਕਿਊਆਰਟੀ) ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜ਼ਖਮੀ ਜਵਾਨਾਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/