Jammu-Kashmir : ਆਖਰੀ ਪੜਾਅ ਦੀਆਂ 40 ਸੀਟਾਂ ‘ਤੇ ਵੋਟਿੰਗ ਸ਼ੁਰੂ
ਚੰਡੀਗੜ੍ਹ, 1ਅਕਤੂਬਰ(ਵਿਸ਼ਵ ਵਾਰਤਾ)Jammu-Kashmir: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ਲਈ ਵੋਟਿੰਗ ਮੰਗਲਵਾਰ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। 7 ਜ਼ਿਲ੍ਹਿਆਂ ਦੀਆਂ 40 ਵਿਧਾਨ ਸਭਾ ਸੀਟਾਂ ‘ਤੇ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਇਸ ਵਿੱਚ 39.18 ਲੱਖ ਵੋਟਰ ਸ਼ਾਮਲ ਹੋਣਗੇ। ਤੀਜੇ ਪੜਾਅ ਦੀਆਂ 40 ਸੀਟਾਂ ਵਿੱਚੋਂ 24 ਜੰਮੂ ਡਿਵੀਜ਼ਨ ਦੀਆਂ ਅਤੇ 16 ਕਸ਼ਮੀਰ ਘਾਟੀ ਦੀਆਂ ਹਨ। ਚੋਣ ਕਮਿਸ਼ਨ ਮੁਤਾਬਕ ਆਖਰੀ ਪੜਾਅ ‘ਚ 415 ਉਮੀਦਵਾਰ ਮੈਦਾਨ ‘ਚ ਹਨ। ਇਨ੍ਹਾਂ ਵਿੱਚੋਂ 387 ਪੁਰਸ਼ ਅਤੇ 28 ਮਹਿਲਾ ਉਮੀਦਵਾਰ ਹਨ। ਜ਼ਿਕਰਯੋਗ ਹੈ ਕਿ 18 ਸਤੰਬਰ ਨੂੰ ਪਹਿਲੇ ਪੜਾਅ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਈ ਸੀ। ਇਸ ਦੌਰਾਨ 61.38 ਫੀਸਦੀ ਵੋਟਿੰਗ ਹੋਈ। 25 ਸਤੰਬਰ ਨੂੰ 6 ਜ਼ਿਲ੍ਹਿਆਂ ਦੀਆਂ 26 ਵਿਧਾਨ ਸਭਾ ਸੀਟਾਂ ‘ਤੇ 57.31 ਫੀਸਦੀ ਵੋਟਿੰਗ ਹੋਈ ਸੀ।