Jammu – Kashmir ‘ਚ ਵੱਡਾ ਹਾਦਸਾ; ਡੂੰਘੀ ਖੱਡ ‘ਚ ਡਿੱਗਿਆ ਸੈਨਾ ਦਾ ਟਰੱਕ
- – ਦੋ ਜਵਾਨ ਸ਼ਹੀਦ , ਕਈ ਜ਼ਖਮੀ
ਨਵੀ ਦਿੱਲੀ, 4 ਜਨਵਰੀ 2025 : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ। ਫੌਜ ਦੀ ਇੱਕ ਗੱਡੀ ਖਾਈ ਵਿੱਚ ਡਿੱਗ ਗਈ। ਹਾਦਸੇ ਵਿੱਚ ਦੋ ਜਵਾਨਾਂ ਦੀ ਮੌਤ ਹੋ ਗਈ। ਜਦਕਿ ਕਈ ਜਵਾਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਜ਼ਿਲੇ ਦੇ ਐੱਸਕੇ ਪਾਇਨ ਇਲਾਕੇ ‘ਚ ਵਾਪਰਿਆ। ਇੱਥੇ ਟਰੱਕ ਸੜਕ ਤੋਂ ਫਿਸਲ ਕੇ ਖਾਈ ਵਿੱਚ ਜਾ ਡਿੱਗਿਆ। ਬਚਾਅ ਕਾਰਜ ਜਾਰੀ ਹਨ। ਘਟਨਾ ਦੇ ਵੇਰਵੇ ਕੁਝ ਸਮੇਂ ਬਾਅਦ ਫੌਜ ਦੇ ਬੁਲਾਰੇ ਵੱਲੋਂ ਜਾਰੀ ਕੀਤੇ ਜਾ ਸਕਦੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/