Jammu-Kashmir : ਡੂੰਘੀ ਖੱਡ ਵਿੱਚ ਡਿੱਗੀ ਫ਼ੌਜ ਦੇ ਜਵਾਨਾਂ ਦੀ ਬੱਸ ; 5 ਜਵਾਨ ਸ਼ਹੀਦ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 25ਦਸੰਬਰ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ LOC ਨੇੜੇ ਇੱਕ ਡੂੰਘੀ ਖਾਈ ਵਿੱਚ ਮਰਾਠਾ ਰੈਜੀਮੈਂਟ ਦੇ ਜਵਾਨਾਂ ਨਾਲ ਭਰੀ ਇੱਕ ਫੌਜੀ ਬੱਸ ਦੇ ਹਾਦਸੇ ਦਾ ਸ਼ਿਕਾਰ ਹੋਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਨੇ ਕਿਹਾ ਹੈ ਕਿ “ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਮਰਾਠਾ ਰੈਜੀਮੈਂਟ ਦੇ ਫੌਜੀ ਜਵਾਨਾਂ ਨਾਲ ਭਰੀ ਇੱਕ ਆਰਮੀ ਵੈਨ ਡੂੰਘੀ ਖੱਡ ‘ਚ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ। ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਦਿਲੋਂ ਸ਼ਰਧਾਂਜਲੀ ਤੇ ਪਿੱਛੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ, ਨਾਲ ਹੀ ਜਖ਼ਮੀ ਤੇ ਲਾਪਤਾ ਜਵਾਨਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। “
https://x.com/BhagwantMann/status/1871840576099721577
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/