ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ
– ਕਈ ਸੜਕਾਂ ਬੰਦ!
ਜੰਮੂ-ਕਸ਼ਮੀਰ, 2 ਜੂਨ 2026 (ਵਿਸ਼ਵ ਵਾਰਤਾ) : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਦੋ ਥਾਵਾਂ ‘ਤੇ ਬੱਦਲ ਫਟੇ ਹਨ। ਪਹਿਲਾ ਬੱਦਲ ਗਹਾਣ ਸਰਥਲ ਇਲਾਕੇ ਵਿੱਚ ਅਤੇ ਦੂਜਾ ਮਾਛੀਪਾਲ ਖੇਤਰ ਵਿੱਚ ਫਟਿਆ ਹੈ। ਕੁਝ ਇਲਾਕਿਆਂ ਵਿੱਚ ਢਿੱਗਾਂ ਡਿੱਗਣ ਕਾਰਨ ਸੜਕਾਂ ਬੰਦ ਹੋ ਗਈਆਂ ਹਨ।ਅਧਿਕਾਰੀਆਂ ਮੁਤਾਬਕ, ਫਿਲਹਾਲ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਪੁਲਿਸ, ਰੈੱਡ ਕਰਾਸ, ਮਾਲ ਵਿਭਾਗ ਅਤੇ ਹੋਰ ਏਜੰਸੀਆਂ ਦੀਆਂ ਟੀਮਾਂ ਮੌਕੇ ‘ਤੇ ਭੇਜੀਆਂ ਗਈਆਂ ਹਨ। ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਦੱਸਿਆ ਕਿ ਸਥਾਨਕ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ, ਤਾਂ ਜੋ ਲੋੜ ਪੈਣ ‘ਤੇ ਤੁਰੰਤ ਮਦਦ ਪਹੁੰਚਾਈ ਜਾ ਸਕੇ।
ਕਿਸ਼ਤਵਾੜ ਦੇ ਡੀ.ਸੀ. ਪੰਕਜ ਕੁਮਾਰ ਨੇ ਦੱਸਿਆ ਕਿ ਬੱਦਲ ਫਟਣ ਕਾਰਨ ਤਿੰਨ ਤੋਂ ਚਾਰ ਸੜਕਾਂ ਨੁਕਸਾਨੀਆਂ ਗਈਆਂ ਹਨ, ਪਰ ਸੜਕਾਂ ਨੂੰ ਕੋਈ ਗੰਭੀਰ ਨੁਕਸਾਨ ਨਹੀਂ ਪਹੁੰਚਿਆ ਹੈ। ਹੁਣ ਤੱਕ, ਇਸ ਘਟਨਾ ਨਾਲ ਜਾਨੀ-ਮਾਲੀ ਨੁਕਸਾਨ ਦੀ ਕੋਈ ਰਿਪੋਰਟ ਪ੍ਰਾਪਤ ਨਹੀਂ ਹੋਈ ਹੈ। ਮੁਰੰਮਤ ਦਾ ਕੰਮ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਜਨਤਾ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਝੀਲ ਵਾਲੇ ਖੇਤਰ ਵਿੱਚ ਜਾਣ ਤੋਂ ਗੁਰੇਜ਼ ਕਰਨ । ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ, ਪੁਲਿਸ ਅਤੇ ਮਾਲ ਵਿਭਾਗ ਦੀਆਂ ਟੀਮਾਂ ਨੂੰ ਮੌਕੇ ‘ਤੇ ਭੇਜ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























