Jammu-Kashmir Election 2024 : ਆਖਰੀ ਪੜਾਅ ਦੀਆਂ 40 ਸੀਟਾਂ ‘ਤੇ ਵੋਟਿੰਗ ਅੱਜ
415 ਉਮੀਦਵਾਰ ਚੋਣ ਮੈਦਾਨ ’ਚ
ਚੰਡੀਗੜ੍ਹ, 1ਅਕਤੂਬਰ(ਵਿਸ਼ਵ ਵਾਰਤਾ)Jammu-Kashmir Election 2024- ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ‘ਚ ਅੱਜ ਮੰਗਲਵਾਰ (1 ਅਕਤੂਬਰ) ਨੂੰ 7 ਜ਼ਿਲ੍ਹਿਆਂ ਦੀਆਂ 40 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਇਸ ਵਿੱਚ 39.18 ਲੱਖ ਵੋਟਰ ਸ਼ਾਮਲ ਹੋਣਗੇ। ਤੀਜੇ ਪੜਾਅ ਦੀਆਂ 40 ਸੀਟਾਂ ਵਿੱਚੋਂ 24 ਜੰਮੂ ਡਿਵੀਜ਼ਨ ਦੀਆਂ ਅਤੇ 16 ਕਸ਼ਮੀਰ ਘਾਟੀ ਦੀਆਂ ਹਨ। ਚੋਣ ਕਮਿਸ਼ਨ ਮੁਤਾਬਕ ਆਖਰੀ ਪੜਾਅ ‘ਚ 415 ਉਮੀਦਵਾਰ ਮੈਦਾਨ ‘ਚ ਹਨ। ਇਨ੍ਹਾਂ ਵਿੱਚੋਂ 387 ਪੁਰਸ਼ ਅਤੇ 28 ਮਹਿਲਾ ਉਮੀਦਵਾਰ ਹਨ। ਜ਼ਿਕਰਯੋਗ ਹੈ ਕਿ 18 ਸਤੰਬਰ ਨੂੰ ਪਹਿਲੇ ਪੜਾਅ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਈ ਸੀ। ਇਸ ਦੌਰਾਨ 61.38 ਫੀਸਦੀ ਵੋਟਿੰਗ ਹੋਈ ਸੀ। ਇਸ ਤੋਂ ਇਲਾਵਾ 25 ਸਤੰਬਰ ਨੂੰ 6 ਜ਼ਿਲ੍ਹਿਆਂ ਦੀਆਂ 26 ਵਿਧਾਨ ਸਭਾ ਸੀਟਾਂ ‘ਤੇ 57.31 ਫੀਸਦੀ ਵੋਟਿੰਗ ਹੋਈ ਸੀ।