Jammu-Kashmir news :ਵਿਧਾਇਕਾਂ ਵਿਚਾਲੇ ਜ਼ਬਰਦਸਤ ਝੜਪ
– ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਭਾਰੀ ਹੰਗਾਮਾ
ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਵਿਧਾਨ ਸਭਾ (Jammu-Kashmir news) ‘ਚ ਅੱਜ ਕਾਫੀ ਹੰਗਾਮਾ ਹੋਇਆ। ਧਾਰਾ 370 ਨੂੰ ਲੈ ਕੇ ਸਦਨ ‘ਚ ਹੰਗਾਮਾ ਹੋਇਆ। ਪਹਿਲਾਂ ਵਿਧਾਇਕਾਂ ਵਿਚਾਲੇ ਜ਼ਬਰਦਸਤ ਬਹਿਸ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੇ ਇਕ-ਦੂਜੇ ਦੇ ਕਾਲਰ ਫੜ ਲਏ ਅਤੇ ਹੱਥੋਪਾਈ ਸ਼ੁਰੂ ਕਰ ਦਿੱਤੀ। ਹੰਗਾਮੇ ਤੋਂ ਬਾਅਦ ਸਪੀਕਰ ਨੇ ਵਿਧਾਨ ਸਭਾ ਦੀ ਕਾਰਵਾਈ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ।
ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਬਾਰਾਮੂਲਾ ਤੋਂ ਲੋਕ ਸਭਾ ਮੈਂਬਰ ਇੰਜਨੀਅਰ ਰਸ਼ੀਦ ਦੇ ਭਰਾ ਖੁਰਸ਼ੀਦ ਅਹਿਮਦ ਸ਼ੇਖ ਨੇ ਧਾਰਾ 370 ‘ਤੇ ਬੈਨਰ ਦਿਖਾਏ। ਇਸ ‘ਤੇ ਵਿਰੋਧੀ ਧਿਰ ਦੇ ਨੇਤਾ ਸੁਨੀਲ ਸ਼ਰਮਾ ਨੇ ਇਤਰਾਜ਼ ਕੀਤਾ। ਬੈਨਰ ਦੇਖ ਕੇ ਭਾਜਪਾ ਵਿਧਾਇਕ ਗੁੱਸੇ ‘ਚ ਆ ਗਏ ਅਤੇ ਉਨ੍ਹਾਂ ਦੇ ਹੱਥੋਂ ਪੋਸਟਰ ਖੋਹ ਲਿਆ। ਭਾਜਪਾ ਵਿਧਾਇਕਾਂ ਨੇ ਸ਼ੇਖ ਖੁਰਸ਼ੀਦ ਦੇ ਹੱਥੋਂ ਪੋਸਟਰ ਲੈ ਕੇ ਪਾੜ ਦਿੱਤਾ। ਇਸ ਦੌਰਾਨ ਹੰਗਾਮਾ ਹੋ ਗਿਆ ਅਤੇ ਹੱਥੋਪਾਈ ਹੋਈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/