Jammu-ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ
ਜੰਮੂ-ਕਸ਼ਮੀਰ,19 ਦਸੰਬਰ: ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦੇ ਚੋਟੀ ਦੇ ਕਮਾਂਡਰ ਫਾਰੂਕ ਅਹਿਮਦ ਭੱਟ ਉਰਫ ਨਲੀ ਸਮੇਤ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਮੌਤ ਦੀ ਪੁਸ਼ਟੀ ਕਰਦੇ ਹੋਏ ਜੰਮੂ-ਕਸ਼ਮੀਰ ਪੁਲਿਸ ਨੇ ਕਿਹਾ ਕਿ ਫਾਰੂਕ ਘਾਟੀ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਜ਼ਿੰਦਾ ਰਹਿਣ ਵਾਲੇ ਅੱਤਵਾਦੀਆਂ ਵਿੱਚੋਂ ਇੱਕ ਸੀ। ਫਾਰੂਕ ਨਲੀ ਕੁਲਗਾਮ ਜ਼ਿਲੇ ਦੇ ਡੇਸਚੇਨ ਯਮਰਿਚ ਇਲਾਕੇ ਦਾ ਰਹਿਣ ਵਾਲਾ ਸੀ ਅਤੇ A++ ਸ਼੍ਰੇਣੀ ਦਾ ਅੱਤਵਾਦੀ ਸੀ, ਜਿਸ ਦੇ ਸਿਰ ‘ਤੇ 25 ਲੱਖ ਰੁਪਏ ਦਾ ਇਨਾਮ ਸੀ।
ਫਾਰੂਕ ਨਲੀ ਨੇ ਕਈ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਉਹ ਨਾਗਰਿਕਾਂ ਅਤੇ ਸੁਰੱਖਿਆ ਬਲਾਂ ‘ਤੇ ਕਈ ਹਮਲਿਆਂ ‘ਚ ਸ਼ਾਮਲ ਸੀ। ਉਸ ਦੀ ਮੌਤ ਨੂੰ ਪੁਲਿਸ ਅਤੇ ਸੁਰੱਖਿਆ ਬਲਾਂ ਲਈ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/