ਜਸਕਰਨ ਸਿੰਘ ਬੰਦੇਸ਼ਾ ਲੋਕ ਸਭਾ ਹਲਕਾ Amritsar ਦੇ ਇੰਚਾਰਜ ਨਿਯੁਕਤ
ਬੱਚਤ ਭਵਨ ਵਿਚ ਹੋਇਆ ਨਿੱਘਾ ਸਵਾਗਤ
ਅੰਮ੍ਰਿਤਸਰ, 31 ਮਈ (ਗੁਰਨਾਮ ਸਿੰਘ ਲਾਲੀ):- ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਮਜ਼ਬੂਤ ਕਰਨ ਅਤੇ ਸਰਕਾਰ ਦੀਆਂ ਲੋਕ ਹਿਤੈਸ਼ੀ ਸਕੀਮਾਂ ਨੂੰ ਜਨਤਾ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪਾਰਟੀ ਵਰਕਰਾਂ ਨੂੰ ਅਹਿਮ ਜਿੰਮੇਵਾਰੀਆਂ ਸੌਂਪੀਆਂ ਹਨ। ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਵਜੋਂ ਨੌਜਵਾਨ ਅਤੇ ਜੂਝਾਰੂ ਨੇਤਾ ਜਸਕਰਨ ਸਿੰਘ ਬੰਦੇਸ਼ਾ ਨੂੰ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ ਹੁੰਦਿਆਂ ਹੀ ਅੰਮ੍ਰਿਤਸਰ ਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਉਤਸ਼ਾਹ ਦੀ ਲਹਿਰ ਦੌੜ ਗਈ। ਸੋਸ਼ਲ ਮੀਡੀਆ ‘ਤੇ ਪਾਰਟੀ ਵਰਕਰਾਂ ਨੇ ਜਸਕਰਨ ਸਿੰਘ ਬੰਦੇਸ਼ਾ ਨੂੰ ਵਧਾਈਆਂ ਦਿੱਤੀਆਂ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈਟੀਓ, ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਜੀਵਨ ਜੋਤ ਕੌਰ, ਰਜੇਸ਼ ਗੁਪਤਾ, ਜਸਬੀਰ ਸਿੰਘ ਸੰਧੂ ਸਣੇ ਕਈ ਆਗੂਆਂ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਬਚਤ ਭਵਨ ਅੰਮ੍ਰਿਤਸਰ ਵਿਖੇ ਜਸਕਰਨ ਸਿੰਘ ਬੰਦੇਸ਼ਾਦਾ ਨਿੱਘਾ ਸਵਾਗਤ ਕੀਤਾ ਗਿਆ, ਜਿੱਥੇ ਜਿਲਾ ਪਲਾਨਿੰਗ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ, ਇਕਬਾਲ ਸਿੰਘ ਭੁੱਲਰ, ਮਨੀਸ਼ ਅਗਰਵਾਲ, ਮੁਖਵਿੰਦਰ ਸਿੰਘ ਵਿਰਦੀ ਅਤੇ ਸ੍ਰ ਕਰਮਜੀਤ ਸਿੰਘ ਰਿੰਟੂ, ਹਰਿੰਦਰ ਸਿੰਘ, ਨਵਦੀਪ ਵਿਛੋਆ, ਸ਼ਿਵ ਕੁਮਾਰ ਚੋਗਾਵਾਂ, ਗੁਰਸ਼ਰਨ ਸਿੰਘ ਮਨਾਵਾਲਾ, ਬਲਜਿੰਦਰ ਸਿੰਘ ਥਾਂਦੇ, ਗੁਰਜੰਟ ਸਿੰਘ ਗਿੱਲ ਤੋਂ ਇਲਾਵਾ ਹੋਰ ਵੀ ਸੀਨੀਅਰ ਆਗੂਆਂ ਵੱਲੋਂ ਵਧਾਈਆਂ ਦਿੱਤੀਆਂ।ਨਵ-ਨਿਯੁਕਤ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਅਮਨ ਅਰੋੜਾ, ਸ੍ਰੀ ਮਨੀਸ਼ ਸਿਸੋਦੀਆ ਅਤੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀਆਂ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮੈਂ ਪੁਲ ਦਾ ਕੰਮ ਕਰਾਂਗਾ। ਪਾਰਟੀ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਅੰਮ੍ਰਿਤਸਰ ਵਿੱਚ ਆਪ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰਾਂਗਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਘਰੇਲੂ ਉਪਭੋਗਤਾਵਾਂ ਲਈ 300 ਯੂਨਿਟ ਮੁਫਤ ਬਿਜਲੀ, ਕਿਸਾਨਾਂ ਲਈ ਮੁਫਤ ਖੇਤੀ ਬਿਜਲੀ, ਅਤੇ ‘ਆਮ ਆਦਮੀ ਕਲੀਨਿਕ’ ਰਾਹੀਂ ਮੁਫਤ ਸਿਹਤ ਸੇਵਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਨੇ ‘ਸਕੂਲ ਆਫ ਐਮੀਨੈਂਸ’ ਪ੍ਰੋਗਰਾਮ ਤਹਿਤ ਸਿੱਖਿਆ ਸੁਧਾਰ, ‘ਘਰ ਘਰ ਰੁਜ਼ਗਾਰ’ ਸਕੀਮ ਰਾਹੀਂ ਨੌਜਵਾਨਾਂ ਲਈ ਨੌਕਰੀਆਂ, ਅਤੇ ਕਿਸਾਨਾਂ ਦੀ ਭਲਾਈ ਲਈ ਕਰਜ਼ਾ ਮੁਆਫੀ ਤੇ ਸਿੰਚਾਈ ਸਹੂਲਤਾਂ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ, ਪਾਣੀ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ, ਅਤੇ ਮਹਿਲਾਵਾਂ ਤੇ ਸਮਾਜਿਕ ਭਲਾਈ ਲਈ ਸਕੀਮਾਂ ਦਾ ਵੀ ਹਵਾਲਾ ਦਿੱਤਾ।ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਕਾਸ ਦੀਆਂ ਬੁਲੰਦੀਆਂ ਵੱਲ ਵਧ ਰਿਹਾ ਹੈ। ਲੋਕ ਆਪ ਦੀ ਇਮਾਨਦਾਰੀ ਅਤੇ ਪੰਜਾਬ ਪ੍ਰਤੀ ਦੂਰਅੰਦੇਸ਼ੀ ਸੋਚ ਨੂੰ ਸਮਝਦੇ ਹਨ। ਉਨ੍ਹਾਂ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਅਤੇ ਸਮੱਸਿਆਵਾਂ ਦੂਰ ਕਰਨ ਲਈ ਆਪ ਅਤੇ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।























