Jhansi ਮੈਡੀਕਲ ਕਾਲਜ ‘ਚ ਬੱਚਿਆਂ ਦੇ ਵਾਰਡ ‘ਚ ਲੱਗੀ ਭਿਆਨਕ ਅੱਗ ;10 ਨਵਜੰਮੇ ਬੱਚੇ ਜ਼ਿੰਦਾ ਸੜੇ
ਚੰਡੀਗੜ੍ਹ, 16ਨਵੰਬਰ(ਵਿਸ਼ਵ ਵਾਰਤਾ) ਮਹਾਰਾਣੀ ਲਕਸ਼ਮੀਬਾਈ ਸਰਕਾਰੀ ਮੈਡੀਕਲ ਕਾਲਜ ਝਾਂਸੀ ਵਿੱਚ ਸਪੈਸ਼ਲ ਨਿਊ ਬੋਰਨ ਕੇਅਰ ਯੂਨਿਟ (SNCU) ਵਿੱਚ ਸ਼ੁੱਕਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 10 ਬੱਚਿਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਵਾਰਡ ਦੀ ਖਿੜਕੀ ਤੋੜ ਕੇ 39 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਘਟਨਾ ਰਾਤ ਕਰੀਬ 10:30 ਵਜੇ ਦੀ ਹੈ। ਜਾਣਕਾਰੀ ਅਨੁਸਾਰ ਆਕਸੀਜਨ ਕੰਸੈਂਟਰੇਟਰ ‘ਚ ਸਪਾਰਕਿੰਗ ਕਾਰਨ ਅੱਗ ਲੱਗ ਗਈ, ਫਿਰ ਧਮਾਕਾ ਹੋਇਆ। ਇਸ ਤੋਂ ਬਾਅਦ ਅੱਗ ਪੂਰੇ ਵਾਰਡ ਵਿੱਚ ਫੈਲ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਪਹੁੰਚੀਆਂ ਅਤੇ 2 ਘੰਟਿਆਂ ‘ਚ ਅੱਗ ‘ਤੇ ਕਾਬੂ ਪਾ ਲਿਆ ਗਿਆ।
ਇੱਥੇ ਹਾਦਸੇ ਤੋਂ ਬਾਅਦ ਸੀਐਮ ਯੋਗੀ ਨੇ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਕਮਿਸ਼ਨਰ ਅਤੇ ਡੀਆਈਜੀ ਨੂੰ 12 ਘੰਟਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਬ੍ਰਜੇਸ਼ ਪਾਠਕ ਨੇ ਕਿਹਾ ਕਿ ਹਾਦਸੇ ਦੀ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਕੁਤਾਹੀ ਪਾਈ ਗਈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/