• Latest
  • Trending
ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: Sanjeev Arora

ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: Sanjeev Arora

7 months ago
CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

14 minutes ago
ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

1 hour ago
ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

2 hours ago
NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

3 hours ago
ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

3 hours ago
Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

3 hours ago
ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

3 hours ago
ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

4 hours ago
ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

4 hours ago
Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

4 hours ago
Hindi News
English News
Thursday, September 24, 2026
No Result
View All Result
34 °c
Chandigarh
27 ° Fri
26 ° Sat
23 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: Sanjeev Arora

ਇਸ ਨਿਵੇਸ਼ ਨਾਲ ਆਉਣ ਵਾਲੇ ਸਾਲਾਂ ‘ਚ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ 4,000 ਤੋਂ ਵੱਧ ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

March 9, 2026
in ਖਬਰਾਂ, ਪੰਜਾਬ
ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: Sanjeev Arora

ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: Sanjeev Arora

  • ਇਸ ਨਿਵੇਸ਼ ਨਾਲ ਆਉਣ ਵਾਲੇ ਸਾਲਾਂ ‘ਚ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ 4,000 ਤੋਂ ਵੱਧ ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ
  • ਡਿਜੀਟਲ ਬੁਨਿਆਦੀ ਢਾਂਚਾ, ਟੈਕਸਟਾਈਲ, ਉਦਯੋਗਿਕ ਪਾਰਕਾਂ, ਪ੍ਰਾਹੁਣਚਾਰੀ, ਕੱਪੜਾ ਨਿਰਮਾਣ ਅਤੇ ਨਵਿਆਉਣਯੋਗ ਊਰਜਾ ਖੇਤਰਾਂ ਵਿੱਚ ਵੱਡੇ ਨਿਵੇਸ਼ ਦੀ ਯੋਜਨਾ: ਸੰਜੀਵ ਅਰੋੜਾ
  • ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਸਦਕਾ ਪੰਜਾਬ ਇੱਕ ਵਾਰ ਫਿਰ ਉਦਯੋਗ ਅਤੇ ਨਵੀਨਤਾ ਲਈ ਪਸੰਦੀਦਾ ਸਥਾਨ ਵਜੋਂ ਉੱਭਰਿਆ: ਸੰਜੀਵ ਅਰੋੜਾ
  • ਪੰਜਾਬ ਦੇ ਦਿਨੋ-ਦਿਨ ਬਿਹਤਰ ਹੋ ਰਹੇ ਵਪਾਰਕ ਮਾਹੌਲ ਅਤੇ ਨਿਵੇਸ਼ਕ-ਅਨੁਕੂਲ ਨੀਤੀਆਂ ਵਿੱਚ ਮਜ਼ਬੂਤ ਵਿਸ਼ਵਾਸ ਦਿਖਾ ਰਹੇ ਉਦਯੋਗਿਕ ਆਗੂ: ਸੰਜੀਵ ਅਰੋੜਾ

ਚੰਡੀਗੜ੍ਹ, 9 ਮਾਰਚ 2026 (ਵਿਸ਼ਵ ਵਾਰਤਾ);- ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਜੇਐਲ ਓਸਵਾਲ ਗਰੁੱਪ ਅਗਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਲਗਭਗ ₹1,550 ਕਰੋੜ ਦਾ ਨਿਵੇਸ਼ ਕਰੇਗਾ, ਜੋ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਉਦਯੋਗਿਕ ਮਾਹੌਲ ਵਿੱਚ ਨਿਵੇਸ਼ਕਾਂ ਦੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੇ ਦਿਨੋ-ਦਿਨ ਬਿਹਤਰ ਹੋ ਰਹੇ ਵਪਾਰਕ ਮਾਹੌਲ ਅਤੇ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਨਿਵੇਸ਼ਕ-ਅਨੁਕੂਲ ਨੀਤੀਆਂ ਵਿੱਚ ਉਦਯੋਗਿਕ ਆਗੂਆਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਜੇਐਲ ਓਸਵਾਲ ਗਰੁੱਪ ਵੱਲੋਂ 1,550 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਪੰਜਾਬ ਸਰਕਾਰ ਦੀ ਕਾਰੋਬਾਰ-ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ‘ਤੇ ਪੱਕੀ ਮੋਹਰ ਹੈ। ਉਨ੍ਹਾਂ ਕਿਹਾ ਕਿ ਸਾਡੀ ਨਵੀਂ ਉਦਯੋਗਿਕ ਨੀਤੀ ਦੇਸ਼ ਦੇ ਸਭ ਤੋਂ ਵਿਆਪਕ ਪ੍ਰੋਤਸਾਹਨ ਢਾਂਚੇ ਵਿੱਚੋਂ ਇੱਕ ਨਾਲ ਨਿਵੇਸ਼ਕਾਂ ਨੂੰ ਸਸ਼ਕਤ ਬਣਾਉਂਦੀ ਹੈ ਹੈ, ਜਿਸ ਨਾਲ ਉਹ ਆਪਣੀਆਂ ਵਿਕਾਸ ਯੋਜਨਾਵਾਂ ਦੇ ਅਨੁਕੂਲ ਪ੍ਰੋਤਸਾਹਨ ਚੁਣ ਸਕਦੇ ਹਨ। ਪੰਜਾਬ ਇੱਕ ਵਾਰ ਫਿਰ ਉਦਯੋਗ ਅਤੇ ਨਵੀਨਤਾ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਨਿਵੇਸ਼ ਡਿਜੀਟਲ ਬੁਨਿਆਦੀ ਢਾਂਚੇ, ਟੈਕਸਟਾਈਲ, ਉਦਯੋਗਿਕ ਪਾਰਕ, ਪ੍ਰਾਹੁਣਚਾਰੀ, ਕੱਪੜਾ ਨਿਰਮਾਣ ਅਤੇ ਨਵਿਆਉਣਯੋਗ ਊਰਜਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਹੋਵੇਗਾ, ਜੋ ਪੰਜਾਬ ਦੇ ਉਦਯੋਗਿਕ ਵਾਤਾਵਰਣ ਮਾਹੌਲ ਨੂੰ ਹੋਰ ਮਜ਼ਬੂਤੀ ਦੇਵੇਗਾ। ਸੰਜੀਵ ਅਰੋੜਾ ਨੇ ਕਿਹਾ ਕਿ ਇਸ ਨਿਵੇਸ਼ ਨਾਲ ਆਉਣ ਵਾਲੇ ਸਾਲਾਂ ਵਿੱਚ ਲੌਜਿਸਟਿਕਸ ਕੁਸ਼ਲਤਾ ਵਿੱਚ ਸੁਧਾਰ ਅਤੇ ਨਿਰਮਾਣ ਸਮਰੱਥਾਵਾਂ ਦੇ ਵਿਸਤਾਰ ਨਾਲ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ 4,000 ਤੋਂ ਵੱਧ ਮੌਕੇ ਪੈਦਾ ਹੋਣ ਦੀ ਉਮੀਦ ਹੈ।

ਸੈਕਟਰ-ਵਾਰ ਨਿਵੇਸ਼ ਯੋਜਨਾ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਐਸਾਰ ਰੁਈਆ ਗਰੁੱਪ, ਜੋ ਆਪਣੀ ਤਕਨਾਲੋਜੀ ਕੰਪਨੀ ਬਲੈਕ ਬਾਕਸ ਰਾਹੀਂ ਵਿਸ਼ਵ ਪੱਧਰ ‘ਤੇ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਕੰਮ ਕਰਦਾ ਹੈ, ਦੇ ਸਹਿਯੋਗ ਨਾਲ ਇੱਕ ਅਤਿ ਆਧੁਨਿਕ ਡੇਟਾ ਸੈਂਟਰ ਦੀ ਸਥਾਪਨਾ ਰਾਹੀਂ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਲਗਭਗ 500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਉਤਪਾਦਕਤਾ ਨੂੰ ਵਧਾਉਣ ਅਤੇ ਵਿਸ਼ਵਵਿਆਪੀ ਮੁਕਾਬਲੇਬਾਜ਼ੀ ਲਈ ਸਪਿਨਿੰਗ ਅਤੇ ਟੈਕਸਟਾਈਲ ਨਿਰਮਾਣ ਸਹੂਲਤਾਂ ਦੇ ਅਪਗ੍ਰੇਡੇਸ਼ਨ ਅਤੇ ਵਿਸਥਾਰ ਰਾਹੀਂ ਟੈਕਸਟਾਈਲ ਉਦਯੋਗ ਦੇ ਆਧੁਨਿਕੀਕਰਨ ਵਿੱਚ ₹450 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਨਿਰਮਾਣ ਅਤੇ ਸਪਲਾਈ-ਚੇਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਲੌਜਿਸਟਿਕ ਪਾਰਕਾਂ, ਉਦਯੋਗਿਕ ਪਾਰਕਾਂ ਅਤੇ ਸਹਾਇਕ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ₹400 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਇਸਦੇ ਨਾਲ ਹੀ ਪੰਜਾਬ ਵਿੱਚ ਵਧ ਰਹੀ ਵਪਾਰਕ ਯਾਤਰਾ ਅਤੇ ਸੈਰ-ਸਪਾਟੇ ਨੂੰ ਸਮਰਥਨ ਦੇਣ ਲਈ ਇੱਕ ਨਵੇਂ ਹੋਟਲ ਪ੍ਰੋਜੈਕਟ ਦੀ ਸਥਾਪਨਾ ਰਾਹੀਂ ਪ੍ਰਾਹੁਣਚਾਰੀ ਖੇਤਰ ਵਿੱਚ ₹100 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਟੈਕਸਟਾਈਲ ਉਤਪਾਦਨ ਨੂੰ ਵਧਾਉਣ ਲਈ ਆਧੁਨਿਕ ਕੱਪੜਾ ਨਿਰਮਾਣ ਸਹੂਲਤਾਂ ਦੀ ਸਥਾਪਨਾ ਵਿੱਚ ₹50 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ, ਜਦੋਂ ਕਿ ਪੰਜਾਬ ਵਿੱਚ ਵਾਤਾਵਰਣ ਅਨੁਕੂਲ ਉਦਯੋਗਿਕ ਵਿਕਾਸ ਨੂੰ ਸਮਰਥਨ ਦੇਣ ਲਈ ਸੂਰਜੀ ਅਤੇ ਟਿਕਾਊ ਊਰਜਾ ਯੋਜਨਾਵਾਂ/ਨੀਤੀਆਂ ਵਿੱਚ ਹੋਰ ₹50 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ।

ਜੇਐਲ ਓਸਵਾਲ ਗਰੁੱਪ ਦੇ ਚੇਅਰਮੈਨ ਕਮਲ ਓਸਵਾਲ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਵਧਾਉਣ ਦੇ ਗਰੁੱਪ ਦੇ ਫੈਸਲੇ ਨਾਲ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਵੇਗਾ।

ਉਨ੍ਹਾਂ ਕਿਹਾ ਕਿ ਕਮਲ ਓਸਵਾਲ ਦੀ ਅਗਵਾਈ ਵਾਲੇ ਜੇਐਲ ਓਸਵਾਲ ਗਰੁੱਪ ਦੀ ਪੰਜਾਬ, ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਓਡੀਸ਼ਾ ਅਤੇ ਅਸਾਮ ਵਿੱਚ ਇੱਕ ਮਜ਼ਬੂਤ ਉਦਯੋਗਿਕ ਅਤੇ ਬੁਨਿਆਦੀ ਢਾਂਚਾਗਤ ਮੌਜੂਦਗੀ ਹੈ, ਜਿਸ ਵਿੱਚ ਟੈਕਸਟਾਈਲ, ਲੌਜਿਸਟਿਕ ਪਾਰਕ, ਉਦਯੋਗਿਕ ਬੁਨਿਆਦੀ ਢਾਂਚਾ, ਨਵਿਆਉਣਯੋਗ ਊਰਜਾ ਅਤੇ ਪ੍ਰਾਹੁਣਚਾਰੀ ਖੇਤਰ ਵਿੱਚ ਨਿਵੇਸ਼ ਸ਼ਾਮਲ ਹਨ। ਇਸ ਗਰੁੱਪ ਦਾ ਵਰਤਮਾਨ ਵਿੱਚ ਲਗਭਗ ₹8,000 ਕਰੋੜ ਦਾ ਸੰਯੁਕਤ ਸਾਲਾਨਾ ਮਾਲੀਆ ਹੈ, ਜਿਸਦੀ ਕਈ ਰਾਜਾਂ ਵਿੱਚ ਖੇਤਰੀ ਆਰਥਿਕ ਵਿਕਾਸ, ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਰਹਿੰਦਾ ਹੈ।

ਪ੍ਰੈਸ ਕਾਨਫਰੰਸ ਦੌਰਾਨ ਸਕੱਤਰ ਉਦਯੋਗ ਅਤੇ ਵਣਜ ਗੁਰਕਿਰਤ ਕਿਰਪਾਲ ਸਿੰਘ, ਜੇਐਲ ਓਸਵਾਲ ਸਮੂਹ ਦੇ ਮੈਨੇਜਿੰਗ ਡਾਇਰੈਕਟਰ ਕਮਲ ਓਸਵਾਲ ਅਤੇ ਜੇਐਲ ਓਸਵਾਲ ਦੇ ਕਾਰਜਕਾਰੀ ਡਾਇਰੈਕਟਰ ਅਭਿਨਵ ਓਸਵਾਲ ਮੌਜੂਦ ਸਨ।

Tags: BREAKING NEWSBreaking news in PunjabiLatest Punjab news in PunjabiPUNJABpunjab newsSanjeev Aroratop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
September 24, 2026
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

by Jaspreet Kaur
September 24, 2026
0

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਮੋਹਾਲੀ ਸਥਿਤ ਗ੍ਰੇਟਰ...

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

by Ankit
September 24, 2026
0

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ ਐਸ.ਏ.ਐਸ. ਨਗਰ (ਮੁਹਾਲੀ), 23 ਸਤੰਬਰ...

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

by Jaspreet Kaur
September 24, 2026
0

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ! ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਨੈਸ਼ਨਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
September 24, 2026
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

Most Popular

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

by Ranjit Singh
2 weeks ago
0

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ - NOC ਨਾ ਮਿਲਣ ਕਾਰਨ ਆਖਰੀ ਸਮੇਂ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 