ਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ Kailash Gahlot
– ਬੀਤੇ ਕੱਲ੍ਹ ‘ਆਪ’ ਤੋਂ ਦਿੱਤਾ ਸੀ ਅਸਤੀਫਾ
ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) :ਆਮ ਆਦਮੀ ਪਾਰਟੀ ਅਤੇ ਦਿੱਲੀ ਸਰਕਾਰ ਦੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਜਫਗੜ੍ਹ ਤੋਂ ਵਿਧਾਇਕ ਕੈਲਾਸ਼ ਗਹਿਲੋਤ (kailash gahlot) ਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਮੀਡੀਆ ਰਿਪੋਰਟਸ ਮੁਤਾਬਿਕ ਅੱਜ ਦੁਪਹਿਰ ਕਰੀਬ 12.30 ਵਜੇ ਕੈਲਾਸ਼ ਗਹਿਲੋਤ ਭਾਜਪਾ ਚ ਸ਼ਾਮਿਲ ਹੋ ਸਕਦੇ ਹਨ। ਕੈਲਾਸ਼ ਗਹਿਲੋਤ ਨੇ ਬੀਤੇ ਕੱਲ੍ਹ (ਐਤਵਾਰ) ਨੂੰ ਹੀ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਅਤੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਦੱਸ ਦਈਏ ਕਿ ਕੈਲਾਸ਼ ਗਹਿਲੋਤ ਨੇ 19 ਫਰਵਰੀ 2015 ਨੂੰ ਪਹਿਲੀ ਵਾਰ ਦਿੱਲੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਤਿੰਨ ਵਾਰ ਮੰਤਰੀ ਬਣਾਇਆ ਗਿਆ। ਅਸਤੀਫਾ ਦੇਣ ਤੋਂ ਪਹਿਲਾਂ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਪਾਰਟੀ ‘ਤੇ ਗੰਭੀਰ ਦੋਸ਼ ਲਗਾਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/