Kangana Ranaut ਥੱਪੜ ਕਾਂਡ
ਥੱਪੜ ਮਾਰਨ ਵਾਲੀ CISF ਅਧਿਕਾਰੀ ਦੇ ਭਰਾ ਦਾ ਵੱਡਾ ਬਿਆਨ
ਚੰਡੀਗੜ੍ਹ, 18 ਨਵੰਬਰ(ਵਿਸ਼ਵ ਵਾਰਤਾ) ਕੰਗਨਾ ਰਣੌਤ ਥੱਪੜ ਮਾਮਲੇ ਨੂੰ ਲੈ ਕੇ ਕੁਲਵਿੰਦਰ ਕੌਰ ਦੇ ਭਰਾ ਸ਼ੇਰ ਸਿੰਘ ਮਹੀਵਾਲ ਵੱਲੋਂ ਇੱਕ ਵੀਡੀਓ ਜਾਰੀ ਕੀਤੀ ਗਈ ਹੈ।
ਜਿਸ ਵਿੱਚ ਕੁਲਵਿੰਦਰ ਕੌਰ ਦੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ Kangana Ranaut ਥੱਪੜ ਮਾਮਲੇ ਸਬੰਧੀ ਇਨਕੁਆਇਰੀ ਪੂਰੀ ਹੋ ਚੁੱਕੀ ਹੈ। ਹੁਣ ਫੈਸਲੇ ਦੀ ਉਡੀਕ ਹੈ, ਇਸ ਤੋਂ ਬਾਅਦ ਕਿਹਾ ਕਿ ਇੱਕ ਤਰਫਾ ਫੈਸਲਾ ਨਾ ਕੀਤਾ ਜਾਵੇ ਸਜ਼ਾ ਦੋਹਾਂ ਹਿੱਸੇ ਪਾਈ ਜਾਵੇ।
ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਚੰਡੀਗੜ੍ਹ ਹਵਾਈ ਅੱਡੇ ਉੱਤੇ ਸੈਂਟਰਲ ਇੰਡਸਟਰੀਅਲ ਸਕਿਓਰਿਟੀ ਫ਼ੋਰਸ (ਸੀਆਈਐੱਸਐੱਫ਼) ਦੀ ਇੱਕ ਕਾਂਸਟੇਬਲ ਰੈਂਕ ਦੀ ਅਧਿਕਾਰੀ ਉੱਤੇ ਮੰਡੀ ਤੋਂ ਲੋਕ ਸਭਾ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਇਲਜ਼ਾਮ ਲੱਗਿਆ ਸੀ। ਜਿਸ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ, ਉਥੇ ਉਸ ਵਿਰੁੱਧ ਪਰਚਾ ਵੀ ਦਰਜ਼ ਕੀਤਾ ਗਿਆ ਸੀ, ਦੂਜੇ ਪਾਸੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਅਤੇ ਆਮ ਲੋਕ ਕੁਲਵਿੰਦਰ ਕੌਰ ਦੇ ਪੱਖ ਵਿੱਚ ਖੜੇ ਹੋ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
ਕੰਗਣਾ ਦੇ ਥੱਪੜ ਮਾਰਨ ਵਾਲੀ CISF ਮਹਿਲਾ ਜਵਾਨ ਦਾ ਤਬਾਦਲਾ, ਤੁਰੰਤ ਬੈਂਗਲੁਰੂ ‘ਚ ਜੁਆਇਨ ਕਰਨ ਦੇ ਹੁਕਮ
ਕੰਗਣਾ ਰਣੌਤ ਥੱਪੜ ਕਾਂਡ – ਸੀਆਈਐੱਸਐਫ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ ਵਿੱਚ ਨਿੱਤਰੀਆਂ ਕਿਸਾਨ ਜਥੇਬੰਦੀਆਂ