Kapil Sharma Canada Cafe : ਕਪਿਲ ਸ਼ਰਮਾ ਦੇ ਕੈਫੇ ‘ਤੇ ਫਿਰ ਹੋਈ ਫਾਇਰਿੰਗ
– ਤੀਜੀ ਵਾਰ ਬਣਾਇਆ ਗਈਆਂ ਨਿਸ਼ਾਨਾ
ਨਵੀ ਦਿੱਲੀ, 16 ਅਕਤੂਬਰ 2025 (ਵਿਸ਼ਵ ਵਾਰਤਾ) –ਕੈਨੇਡਾ ਵਿੱਚ ਅਦਾਕਾਰ-ਕਾਮੇਡੀਅਨ ਕਪਿਲ ਸ਼ਰਮਾ ਦੇ ਕੈਪਸ ਕੈਫੇ ਤੇ ਇਕ ਵਾਰ ਫਿਰ ਗੋਲੀਬਾਰੀ ਹੋਈ ਹੈ। ਇਹ ਤੀਜੀ ਵਾਰ ਹੈ ਜਦੋਂ ਕਪਿਲ ਦੇ ਕੈਫੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਿਸਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਚ ਕੈਫੇ ‘ਤੇ ਕਈ ਗੋਲੀਆਂ ਚੱਲਦੀਆਂ ਦਿਖਾਈ ਦੇ ਰਹੀਆਂ ਹਨ, ਜੋ ਕਿ ਪਿਛਲੇ ਹਮਲਿਆਂ ਵਿੱਚ ਨੁਕਸਾਨ ਤੋਂ ਬਾਅਦ ਹਾਲ ਹੀ ਵਿੱਚ ਦੁਬਾਰਾ ਖੋਲ੍ਹਿਆ ਗਿਆ ਸੀ। ਹਮਲਾਵਰ ਕਥਿਤ ਤੌਰ ‘ਤੇ ਮਾਸਕ ਤੋਂ ਬਿਨਾਂ ਸਨ, ਜਿਸ ਨਾਲ ਜਨਤਕ ਸੁਰੱਖਿਆ ਬਾਰੇ ਚਿੰਤਾਵਾਂ ਵੱਧ ਗਈਆਂ ਹਨ। ਮੀਡੀਆ ਰਿਪੋਰਟਸ ਮੁਤਾਬਿਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਤਾਜ਼ਾ ਘਟਨਾ ਦੀ ਜ਼ਿੰਮੇਵਾਰੀ ਲਈ ਹੈ।
ਇਸ ਤੋਂ ਪਹਿਲਾਂ ਕਪਿਲ ਸ਼ਰਮਾ ਦੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਸਥਿਤ ਕੈਪਸ ਕੈਫੇ ਤੇ ਜੁਲਾਈ ਅਤੇ ਅਗਸਤ ਵਿੱਚ ਫਾਇਰਿੰਗ ਹੋਈ ਸੀ। ਅਗਸਤ ਵਿੱਚ ਹੋਈ ਗੋਲੀਬਾਰੀ ਕਾਰਨ ਕੈਫੇ ਦੀਆਂ ਖਿੜਕੀਆਂ ਤੇ ਛੇ ਗੋਲੀਆਂ ਲੱਗੀਆਂ ਸਨ ਅਤੇ ਸ਼ੀਸ਼ੇ ਟੁੱਟ ਗਏ ਸਨ। ਫਿਰ ਲਾਰੈਂਸ ਗੈਂਗ ਨਾਲ ਜੁੜੇ ਗੋਲਡੀ ਢਿੱਲੋਂ ਦੀ ਇੱਕ ਪੋਸਟ ਵਾਇਰਲ ਹੋਈ, ਜਿਸ ਵਿੱਚ ਕਪਿਲ ਦੇ ਕੈਫੇ ਵਿੱਚ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/




















