kapurthala : ਵਿਆਹ ਦੀਆਂ ਤਿਆਰੀਆਂ ਵਿਚਾਲੇ ਛਾਇਆ ਮਾਤਮ!
– ਵਿਆਹ ਤੋਂ ਸਿਰਫ਼ 2 ਦਿਨ ਪਹਿਲਾਂ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ
ਚੰਡੀਗੜ੍ਹ, 13 ਫਰਵਰੀ 2026 (ਵਿਸ਼ਵ ਵਾਰਤਾ) –ਵਿਆਹ ਤੋਂ ਸਿਰਫ਼ 2 ਦਿਨ ਪਹਿਲਾਂ ਇੱਕ ਨੌਜਵਾਨ ਕਾਰੋਬਾਰੀ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਨੌਜਵਾਨ ਦਾ ਵਿਆਹ ਦੋ ਦਿਨ ਬਾਅਦ ਹੋਣਾ ਸੀ ਪਰ ਇਸ ਘਟਨਾ ਕਾਰਨ ਘਰ ਵਿੱਚ ਖ਼ੁਸ਼ੀਆਂ ਦਾ ਮਾਹੌਲ ਮਾਤਮ ਵਿੱਚ ਬਦਲ ਗਿਆ। ਮ੍ਰਿਤਕ ਲੜਕਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਪਛਾਣ ਕਰਨ ਕੁਮਾਰ ਮਹਾਜਨ (29) ਵਜੋਂ ਹੋਈ ਹੈ, ਜੋ ਕਿ ਸ਼ਿਵ ਕਲੋਨੀ, ਕਪੂਰਥਲਾ ਦਾ ਰਹਿਣ ਵਾਲਾ ਸੀ।
ਦੱਸਿਆ ਜਾ ਰਿਹਾ ਹੈ ਕਿ ਅੱਜ ਉਸ ਦੇ ਘਰ ਵਿੱਚ ਸ਼ਗਨ ਦਾ ਪ੍ਰੋਗਰਾਮ ਵੀ ਸੀ। ਅਤੇ ਉਸ ਦਾ ਵਿਆਹ ਜਲੰਧਰ ਦੀ ਰਹਿਣ ਵਾਲੀ ਇੱਕ ਕੁੜੀ ਨਾਲ ਤੈਅ ਹੋਇਆ ਸੀ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਾਚਾ ਅਤੇ ਭਾਜਪਾ ਆਗੂ ਧਰਮਪਾਲ ਮਹਾਜਨ ਨੇ ਦੱਸਿਆ ਕਿ ਕਰਨ ਆਪਣੇ ਵਿਆਹ ਦੇ ਪ੍ਰੋਗਰਾਮ ਦੀ ਤਿਆਰੀ ‘ਚ ਰੁਝਿਆ ਹੋਇਆਸੀ।
ਅੱਜ ਦੁਪਹਿਰ 3 ਵਜੇ ਦੇ ਕਰੀਬ ਉਹ ਆਪਣੇ ਘਰ ਦੀ ਤੀਜੀ ਮੰਜ਼ਿਲ ‘ਤੇ ਗਿਆ। ਕਾਫ਼ੀ ਦੇਰ ਤੱਕ ਜਦੋਂ ਉਹ ਘਰ ਵਿੱਚ ਨਜ਼ਰ ਨਹੀਂ ਆਇਆ ਤਾਂ ਘਰਦਿਆਂ ਨੇ ਉਸ ਦੀ ਭਾਲ ਕੀਤੀ ਅਤੇ ਕਮਰਾ ਖੋਲ੍ਹ ਕੇ ਦੇਖਿਆ ਤਾਂ ਉਹ ਫਾਹੇ ਨਾਲ ਲਟਕਿਆ ਹੋਇਆ ਮਿਲਿਆ।”
ਨੌਜਵਾਨ ਨੂੰ ਫਾਹੇ ਤੋਂ ਉਤਾਰ ਕੇ ਪਰਿਵਾਰਕ ਮੈਂਬਰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























