Kapurthala News: ਸ਼ਾਰਟ ਟਰਮ ਕੰਪਿਊਟਰ ਕੋਰਸਾਂ ਲ਼ਈ ਦਾਖਲਾ ਸ਼ੁਰੂ
ਵਧੇਰੇ ਜਾਣਕਾਰੀ ਲਈ ਦਿੱਤੇ ਨੰਬਰਾਂ ’ਤੇ ਕੀਤਾ ਜਾ ਸਕਦੈ ਸੰਪਰਕ
ਕਪੂਰਥਲ਼ਾ,27 ਫਰਵਰੀ (ਵਿਸ਼ਵ ਵਾਰਤਾ):- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਰਿਟਾ. ਲੈਫ: ਕਰਨਲ ਸਰਬਜੀਤ ਸਿੰਘ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਕੰਪਿਊਟਰ ਦੇ ਸ਼ਾਰਟ ਟਰਮ ਦੇ ਬੇਸਿਕ ਕੰਪਿਊਟਰ ਕੋਰਸ ਅਤੇ ਪ੍ਰੋਗਰਾਮਿੰਗ-ਸੀ ਦੇ ਕੋਰਸਾਂ ’ਚ ਦਾਖਲਾ ਸ਼ੁਰੂ ਹੋ ਚੁੱਕਿਆ ਹੈ, ਇਨ੍ਹਾਂ ਕੰਪਿਊਟਰ ਕੋਰਸਾਂ ਨੂੰ ਪੂਰਾ ਕਰਨ ’ਤੇ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ISO:9001:2015 ਸਰਟੀਫਿਕੇਟ ਦਿੱਤੇ ਜਾਂਦੇ ਹਨ।
ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕੰਪਿਊਟਰ ਦੇ ਕੋਰਸਾਂ ਵਿੱਚ ਦਾਖਲਾ ਲੈਣਾ ਚਾਹੁੰਦੇ ਹਨ ਤਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਕਪੂਰਥਲਾ ਨੇੜੇ ਫੁਆਰਾ ਚੌਕ ਵਿਖੇ ਪਹੁੰਚ ਕੇ ਜਾਂ ਫੋਨ ਨੰ: 78073-90447 ਅਤੇ 98788-43319 ’ਤੇ ਸੰਪਰਕ ਕਰਕੇ ਦਾਖਲੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰ ਸਕਦੇ ਹਨ।