Kapurthala News: ਕਿੱਤਾਮੁਖੀ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਤੇ ਟੂਲ ਕਿੱਟਾਂ ਦੀ ਵੰਡ
ਕਪੂਰਥਲਾ, 4 ਜਨਵਰੀ (ਵਿਸ਼ਵ ਵਾਰਤਾ):- ਰੂਰਲ ਸੈਲਫ ਇੰਮਪਲਾਈਮੈਂਟ ਟੇ੍ਨਿੰਗ ਇੰਸਟੀਚਿਊਟ ਕਪੂਰਥਲਾ ਵਲੋਂ ਪੇਂਡੂ ਖੇਤਰ ਦੇ ਬੇਰੋਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਹੁਨਰਮੰਦ ਬਣਾਉਣ ਦੇ ਮਕਸਦ ਨਾਲ ਕਰਵਾਏ ਜਾਂਦੇ ਕਿੱਤਾ ਮੁਖੀ ਕੋਰਸਾਂ ਨੂੰ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਅਤੇ ਟੂਲ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਚੀਫ ਐਲ.ਡੀ.ਐਮ ਪੰਜਾਬ ਨੈਸ਼ਨਲ ਬੈਂਕ ਅਮਨਪ੍ਰੀਤ ਸਿੰਘ ਭੱਟੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਐਲ.ਡੀ.ਐਮ. ਪੰਜਾਬ ਨੈਸ਼ਨਲ ਬੈਂਕ ਅਮਨਪ੍ਰੀਤ ਸਿੰਘ ਭੱਟੀ ਨੇ ਸੰਸਥਾ ਵਲੋਂ ਕਰਵਾਏ ਜਾਂਦੇ ਕਿੱਤਾਮੁਖੀ ਕੋਰਸਾਂ ਨੂੰ ਸਫਲਤਾਪੂਰਵਕ ਪਾਸ ਕਰਨ ਵਾਲੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੀਵਨ ਵਿੱਚ ਸਫਲ ਹੋਣ ਲਈ ਅਗਾਂਹ ਵਧੂ ਸੋਚ ਅਪਨਾਉਣ ਦੇ ਨਾਲ-ਨਾਲ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਦੇ ਲਈ ਪੁਰਜ਼ਰੋ ਯਤਨਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਵਲੋਂ ਵੱਖ-ਵੱਖ ਕਿੱਤਿਆਂ ਦੀ ਸ਼ੁਰੂਆਤ ਕਰਨ ਲਈ ਘੱਟ ਦਰਾਂ ’ਤੇ ਲੌਨ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਸਵੈ ਰੁਜ਼ਗਾਰ ਸ਼ੁਰੂ ਕਰਨ ਵਾਲੇ ਲੋਕ ਬਿਨ੍ਹਾਂ ਕਿਸੇ ਆਰਥਿਕ ਸਮੱਸਿਆ ਦੇ ਆਪਣਾ ਕੰਮ ਸ਼ੁਰੂ ਕਰ ਸਕਣ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਪ੍ਰਵੇਸ਼ ਚੱਡਾ ਦੱਸਿਆ ਕਿ ਸੰਸਥਾ ਵਿੱਚ ਵੱਖ-ਵੱਖ ਕਿੱਤਿਆਂ ਵਿੱਚ ਮੁਫ਼ਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਖਾਣ -ਪੀਣ ਦਾ ਪ੍ਰੰਬਧ ਵੀ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵਿੱਚ ਬਿਊਟੀ ਪਾਰਲਰ ਮੈਨੇਜਮੈਂਟ,ਫਾਸਟ ਫੂਡ ਸਟਾਲ ਉਦਮੀ ਅਤੇ ਵੂਮੇਨ ਟੇਲਰ, ਸਾਫਟ ਟੁਆਏਜ਼ ਮੇਕਿੰਗ , ਸੈਲਰ, ਜੂਟ ਦਾ ਸਾਮਾਨ ਆਦਿ ਬਾਰੇ ਕੋਰਸ ਕਰਵਾਏ ਜਾਂਦੇ ਹਨ। ਇਸ ਮੌਕੇ ਪ੍ਰਿਆ, ਰਣਜੀਤ ਕੌਰ, ਪੁਜਾ ਰਾਣੀ, ਰਾਸ਼ੀ ਆਦਿ ਹਾਜ਼ਰ ਸਨ।