Kapurthala News: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਪੇਂਟਿੰਗ ਮੁਕਾਬਲਾ
ਕਪੂਰਥਲਾ, 23 ਜਨਵਰੀ (ਵਿਸ਼ਵ ਵਾਰਤਾ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ (ਲੜਕੀਆਂ), ਕਪੂਰਥਲਾ ਵਿਖੇ ਪੇਟਿੰਗ ਮੁਕਾਬਲਾ ਅਤੇ ਲੀਗਲ ਅਵੇਅਰਨੈਸ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਸ੍ਰੀਮਤੀ ਰਾਜਵੰਤ ਕੌਰ ਵੱਲੋਂ ਕੀਤੀ ਗਈ। ਸਕੂਲ ਦੇ ਵਿਦਿਆਰੀਥਆਂ ਵੱਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦੀਆਂ ਸੁੰਦਰ ਪੇਂਟਿੰਗ ਤਿਆਰ ਕੀਤੀਆਂ ਗਈਆਂ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਜਵੰਤ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀ ਜਾਂਦੀ ਸਹੂਲਤ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਬੱਚੇ ਦੇ ਹੱਕ ਮਾਰੇ ਜਾ ਰਹੇ ਹਨ ਤਾਂ ਉਸ ਵੱਲੋਂ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ 1987 ਦੀ ਧਾਰਾ 12 ਅਧੀਨ ਮੁਫਤ ਕਾਨੂੰਨੀ ਸਹਾਇਤਾ ਲਈ ਜਾ ਸਕਦੀ ਹੈ। ਇਸ ਉਪਰੰਤ ਉਨ੍ਹਾਂ ਵੱਲੋਂ ਪੇਂਟਿੰਗ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਵੰਡੇ ਗਏ।
ਇਸ ਮੌਕੇ ਰਮਨ ਵਾਲੀਆ, ਇੰਚਾਰਜ ਲੀਗਲ ਲਿਟਰੇਸੀ ਕਲੱਬ, ਅਰਵਿੰਦਰ ਕੌਰ, ਸ਼ਿਖਾ, ਸਕੂਲ ਦਾ ਸਮੂਹ ਸਟਾਫ ਅਤੇ ਲਕਸ਼ਮੀ, ਪੈਰਾ ਲੀਗਲ ਵਲੰਟੀਅਰ ਅਤੇ ਸਕੂਲ ਦੇ ਪ੍ਰਿੰਸੀਪਲ ਨਵਚੇਤਨ ਸਿੰਘ ਹਾਜ਼ਰ ਸਨ।