Kapurthala Police ਵੱਲੋਂ ਵੱਡੀ ਮਾਤਰਾ ‘ਚ ਨਸ਼ਾ ਨਸ਼ਟ
ਕਪੂਰਥਲਾ, 28 ਦਸੰਬਰ (ਵਿਸ਼ਵ ਵਾਰਤਾ): ਕਪੂਰਥਲਾ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਮਾਤਰਾ ਵਿਚ ਬਰਾਮਦ ਕੀਤੇ ਗਏ ਨਸ਼ੇ ਨੂੰ ਨਸ਼ਟ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਡਰੱਗ ਡਿਸਪੋਜਲ ਕਮੇਟੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ 12 ਥਾਣਿਆਂ ਵਿੱਚ ਦਰਜ 28 ਮੁਕੱਦਮਿਆਂ ਵਿੱਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਉਨ੍ਹਾਂ ਨਸ਼ੇ ਨੂੰ ਨਸ਼ਟ ਕਰਨ ਦੀ ਸਮੁੱਚੀ ਪ੍ਰਕਿ੍ਰਆ ਦੀ ਖੁਦ ਨਿਗਰਾਨੀ ਕੀਤੀ ਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਮੇਟੀ ਦੇ ਮੈਂਬਰ ਪੁਲਿਸ ਕਪਤਾਨ (ਤਫਤੀਸ਼) ਸਰਬਜੀਤ ਰਾਏ ਅਤੇ ਉਪ ਪੁਲਿਸ ਕਪਤਾਨ ਪੀ.ਬੀ.ਆਈ, ਨਾਰਕੋਟਿਕਸ ਸੁਖਪਾਲ ਸਿੰਘ ਵੱਲੋਂ ਜ਼ਿਲਾ ਕਪੂਰਥਲਾ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਹੋਏ ਕੁੱਲ 28 ਮੁਕੱਦਮਿਆ ‘ਚ ਵੱਡੀ ਮਾਤਰਾ ਵਿਚ ਬਰਾਮਦ ਡੋਡੇ ਚੂਰਾ ਪੋਸਤ, ਹੈਰੋਇਨ, ਨਸ਼ੀਲਾ ਪਦਾਰਥ ਅਤੇ ਗਾਂਜਾ ਨੂੰ ਸੈਂਟਰਲਾਇਜ ਮਾਲਖਾਨਾ ਅਤੇ ਜੁਡੀਸ਼ੀਅਲ ਮਾਲਖਾਨਾ ਵਿੱਚੋਂ ਨਸ਼ਟ ਕਰਾਇਆ ਗਿਆ।
ਜ਼ਿਲ੍ਹੇ ’ਚੋਂ ਨਸ਼ਾਖੋਰੀ ਦਾ ਸਫਾਇਆ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਘਿਨੌਣੇ ਅਪਰਾਧ ਵਿਰੁੱਧ ਜ਼ਿਲ੍ਹਾ ਪੁਲਿਸ ਵੱਲੋਂ “ਜ਼ੀਰੋ ਟਾਲਰੈਂਸ “ ਦੀ ਨੀਤੀ ਅਪਣਾਈ ਜਾ ਰਹੀ ਹੈ।