karnail Peermohammad ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਪ੍ਰਗਟਾਈ ਚਿੰਤਾ

ਚੰਡੀਗੜ੍ਹ, 11 ਜੁਲਾਈ 2025 (ਵਿਸ਼ਵ ਵਾਰਤਾ) – ਕਰਨੈਲ ਸਿੰਘ ਪੀਰਮੁਹੰਮਦ (karnail Peermohammad) ਸਿੱਖ ਫੈਡਰੇਸ਼ਨ ਸਾਬਕਾ ਪ੍ਰਧਾਨ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਹੁਤ ਵਿਗੜ ਗਏ ਹਨ। ਕਾਨੂੰਨ ਵਿਵਸਥਾ ਵੀ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ। ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਗੈਂਗਵਾਰ, ਹਿੰਸਕ ਘਟਨਾਵਾਂ, ਅਤੇ ਘਟੀਆ ਰਾਜਨੀਤਕ ਗਤੀਵਿਧੀਆਂ ਲੋਕਾਂ ਵਿਚ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਕਰਨੈਲ ਸਿੰਘ ਪੀਰਮੁਹੰਮਦ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ।
ਜ਼ਿਕਰਯੋਗ ਹੈ ਕਿ ਹਾਲ ਹੀ ਦੇ ਦਿਨਾਂ ‘ਚ ਪੰਜਾਬ ‘ਚ ਕਈ ਵੱਡੀਆਂ ਵਾਰਦਾਤਾਂ ਵਾਪਰੀਆਂ ਹਨ ਜਿਵੇਂ ਕਿ ਐਕਟਰਸ ਤਾਨੀਆ ਦੇ ਪਿਤਾ ‘ਤੇ ਕਲੀਨਿਕ ‘ਚ ਵੜ ਕੇ ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਬਿਨਾਂ ਅਬੋਹਰ ਦੇ ਵੱਡੇ ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ ਗਿਆ। ਇਸ ਤੋਂ ਬਿਨਾਂ ਗੈਂਗਸਟਰ ਜੱਗੂ ਭਗਵਾਨਪੁਰੀਆਂ ਦੀ ਮਾਂ ਅਤੇ ਰਿਸ਼ਤੇਦਾਰ ਦਾ ਕਤਲ ਅਤੇ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਿਲ ਜਗਰੂਪ ਰੂਪਾ ਦੇ ਭਾਈ ਦਾ ਵੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























