• Latest
  • Trending
Kejriwal ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ

Kejriwal ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ

1 year ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

22 minutes ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

48 minutes ago
Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

2 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

3 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

3 hours ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

4 hours ago
Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

4 hours ago
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

5 hours ago
National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

5 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kejriwal ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ

ਸਾਰਿਆਂ ਲਈ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਨ ਦੀ ਇਹ ਕ੍ਰਾਂਤੀਕਾਰੀ ਸਕੀਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

July 8, 2025
in ਖਬਰਾਂ, ਪੰਜਾਬ
Kejriwal ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ

Kejriwal ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ

• ਸਾਰਿਆਂ ਲਈ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਨ ਦੀ ਇਹ ਕ੍ਰਾਂਤੀਕਾਰੀ ਸਕੀਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
• ਸਿਹਤ ਤੇ ਸਿੱਖਿਆ ਖ਼ੇਤਰ ਵਿੱਚ ਸੁਧਾਰਾਂ ਨੂੰ ਦੇਸ਼ ਦੀ ਅਸਲ ਸੇਵਾ ਦੱਸਿਆ
• ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦਾ ਦਾਅਵਾ ਕਰਨ ਵਾਲਿਆਂ ਨੇ ਆਮ ਲੋਕਾਂ ਦੀ ਭਲਾਈ ਦੀ ਕਦੇ ਚਿੰਤਾ ਨਹੀਂ ਕੀਤੀ

मुख्यमंत्री सेहत योजना के तहत – अगर आप पंजाब के नागरिक हैं, तो आपके परिवार में अगर कोई बीमार हुआ तो पंजाब सरकार हर साल 10 लाख तक का इलाज बिल्कुल मुफ्त कराएगी।

सबसे खास बात – इसमें सभी कर्मचारी और पेंशनर्स भी शामिल हैं। अब आपको इलाज के खर्चे की चिंता नहीं करनी, सरकार आपके साथ… pic.twitter.com/06Aor0JfdB

— Arvind Kejriwal (@ArvindKejriwal) July 8, 2025

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ(Arvind Kejriwal) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਨੂੰ ਇਕ ਪੈਸਾ ਖ਼ਰਚੇ ਬਿਨਾਂ ਸਾਰੀਆਂ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਨ ਵੱਲ ਅਹਿਮ ਕਦਮ ਹੈ।

Kejriwal ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ

ਇੱਥੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕੰਮ ਜੋ ਅੱਜ ਕੀਤਾ ਜਾ ਰਿਹਾ ਹੈ, ਉਹ 50 ਸਾਲ ਪਹਿਲਾ ਹੋ ਜਾਣਾ ਚਾਹੀਦਾ ਸੀ ਪਰ ਬਦਕਿਸਮਤੀ ਨਾਲ ਇਹ ਦੇਸ਼ `ਤੇ ਰਾਜ ਕਰਨ ਵਾਲਿਆਂ ਦੇ ਏਜੰਡੇ `ਤੇ ਕਦੇ ਨਹੀਂ ਰਿਹਾ।

ਉਨ੍ਹਾਂ ਕਿਹਾ ਕਿ ਇਸ ਕਾਰਨ ਹੀ ‘ਆਪ` ਨੇ ਹਮੇਸ਼ਾ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ `ਤੇ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਉਹ ਜੀਵਨ ਵਿੱਚ ਸਫ਼ਲਤਾ ਹਾਸਲ ਕਰ ਸਕਣ। Arvind Kejriwal ਨੇ ਕਿਹਾ ਕਿ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਦਾ ਦਾਅਵਾ ਕਰਨ ਵਾਲਿਆਂ ਨੇ ਹੁਣ ਤੱਕ ਦੇਸ਼ ਨੂੰ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਰੱਖਿਆ ਹੈ, ਜਿਸ ਕਾਰਨ ਦੇਸ਼ ਪਿੱਛੇ ਰਹਿ ਗਿਆ ਹੈ।

ਸਿੰਗਾਪੁਰ, ਜਾਪਾਨ, ਜਰਮਨੀ ਅਤੇ ਹੋਰ ਦੇਸ਼ਾਂ ਦੀ ਮਿਸਾਲ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਲਈ ਸਫ਼ਲਤਾ ਹਾਸਲ ਕੀਤੀ ਕਿਉਂਕਿ ਇਨ੍ਹਾਂ ਦੇਸ਼ਾਂ ਨੇ ਸਿੱਖਿਆ ਤੇ ਸਿਹਤ ਉੱਤੇ ਧਿਆਨ ਕੇਂਦਰਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ‘ਆਪ` ਵੱਲੋਂ ਅੱਜ-ਕੱਲ੍ਹ ਜੋ ਕੰਮ ਕੀਤਾ ਜਾ ਰਿਹਾ ਹੈ, ਉਹ ਹੀ ਰਾਸ਼ਟਰ ਨਿਰਮਾਣ ਦਾ ਅਸਲ ਕੰਮ ਹੈ।

ਇਕ ਮਿਸਾਲ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਭਾਰਤ ਸਰਕਾਰ ਦੇ ਸਿੱਖਿਆ ਬਾਰੇ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚ ਪੰਜਾਬ ਪਹਿਲੇ ਸਥਾਨ ਉੱਤੇ ਰਿਹਾ ਹੈ, ਜਦੋਂ ਕਿ 2017 ਵਿੱਚ ਇਹ 17ਵੇਂ ਸਥਾਨ `ਤੇ ਸੀ।

Arvind Kejriwal ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ, ਭਾਵੇਂ ਉਹ ਸਿੱਖਿਆ ਹੋਵੇ, ਸਿਹਤ ਹੋਵੇ ਜਾਂ ਵਿਕਾਸ, ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜੋ ਸਾਰਿਆਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 200 ਹੋਰ ਕਲੀਨਿਕ ਜਲਦੀ ਸਮਰਪਿਤ ਕੀਤੇ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜੋ 2 ਅਕਤੂਬਰ ਤੋਂ ਕਾਰਜਸ਼ੀਲ ਹੋਵੇਗੀ, ਜਿਸ ਤੋਂ ਬਾਅਦ ਇਸ ਯੋਜਨਾ ਲਈ ਲੋਕਾਂ ਦੇ ਨਾਮ ਦਰਜ ਕਰਨ ਲਈ ਕੈਂਪ ਲਗਾਏ ਜਾਣਗੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯੋਜਨਾ ਸਾਰਿਆਂ ਨੂੰ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਯਕੀਨੀ ਬਣਾਉਣ ਵੱਲ ਇਕ ਕਦਮ ਹੈ। ਉਨ੍ਹਾਂ ਨੇ ਇਸ ਇਤਿਹਾਸਕ ਦਿਨ ਦੀ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਿਰਫ਼ ਇਕ ਇਮਾਨਦਾਰ ਸਰਕਾਰ ਹੀ ਆਮ ਆਦਮੀ ਦੀ ਭਲਾਈ ਲਈ ਚਿੰਤਤ ਹੁੰਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ `ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਹੈ ਪਰ ਜਨਤਾ ਦੇ ਪੈਸੇ ਦੀ ਚੋਰੀ ਨੂੰ ਰੋਕਿਆ ਹੈ, ਜੋ ਵਿਕਾਸ ਅਤੇ ਲੋਕਾਂ ਦੀ ਭਲਾਈ `ਤੇ ਖ਼ਰਚ ਕੀਤਾ ਜਾ ਰਿਹਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਿਹਤ ਸੰਭਾਲ ਖੇਤਰ ਲਈ ਇਕ ਇਤਿਹਾਸਕ ਦਿਨ ਹੈ ਕਿਉਂਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਹੁਣ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦਾ ਹੱਕਦਾਰ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਤੋਂ ਸੂਬੇ ਦੀ ਪੂਰੀ ਤਿੰਨ ਕਰੋੜ ਆਬਾਦੀ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਲਈ ਯੋਗ ਹੋਵੇਗੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ ਪਰ ਹੁਣ ਇਹ ਸੀਮਾ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹੁਣ ਭਾਰਤ ਦਾ ਪਹਿਲਾ ਸੂਬਾ ਹੈ, ਜੋ ਆਪਣੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ, ਸਿੱਖਿਆ, ਬਿਜਲੀ ਅਤੇ ਬੱਸ ਯਾਤਰਾ ਮੁਹੱਈਆ ਕਰਦਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਗੁਰੂਆਂ ਵੱਲੋਂ ਦਿੱਤੇ ਗਏ ਸਰਬੱਤ ਦੇ ਭਲੇ ਦੇ ਸੰਦੇਸ਼ `ਤੇ ਅਮਲ ਕਰਦੇ ਹੋਏ ਪੰਜਾਬ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ ਮੁਫ਼ਤ ਸਿਹਤ ਸੰਭਾਲ ਦਾ ਹੱਕਦਾਰ ਹੋਵੇਗਾ, ਭਾਵੇਂ ਉਹ ਸਰਕਾਰੀ ਕਰਮਚਾਰੀ ਹੋਵੇ ਜਾਂ ਪੈਨਸ਼ਨਰ। ਇਸ ਯੋਜਨਾ ਤਹਿਤ ਕੋਈ ਆਮਦਨ ਹੱਦ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਸਿਰਫ਼ ਯੋਗ ਪਰਿਵਾਰ ਹੀ ਪੰਜ ਲੱਖ ਰੁਪਏ ਤੱਕ ਦੇ ਇਲਾਜ ਦਾ ਲਾਭ ਲੈ ਸਕਦੇ ਸਨ ਪਰ ਹੁਣ ਸਾਰੇ ਨਾਗਰਿਕ ਇਸ ਯੋਜਨਾ ਦੇ ਘੇਰੇ ਵਿੱਚ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਕੀਮ ਅਧੀਨ ਸਿਹਤ ਕਾਰਡ ਸੇਵਾ ਕੇਂਦਰਾਂ ਵਿੱਚ ਵੀ ਬਣਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਪਣੇ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਵਰਤੋਂ ਰਾਹੀਂ ਆਨਲਾਈਨ ਰਜਿਸਟਰੇਸ਼ਨ ਜ਼ਰੀਏ ਵੀ ਸਿਹਤ ਕਾਰਡ ਹਾਸਲ ਕੀਤੇ ਜਾ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਕੀਮ ਅਧੀਨ ਕੋਈ ਵੀ ਨਾਗਰਿਕ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿੱਚ ਮੁਫ਼ਤ ਇਲਾਜ ਹਾਸਲ ਕਰਵਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀ ਕਾਰਨ ਇਲਾਜ ਖੁਣੋਂ ਨਹੀਂ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਹੋਰ ਲੋਕ-ਪੱਖੀ ਅਤੇ ਵਿਕਾਸ ਮੁਖੀ ਪਹਿਲਕਦਮੀਆਂ ਜਾਰੀ ਰੱਖੇਗੀ।

White

Tags: aaparvind kejriwalBREAKING NEWSBreaking news in PunjabiChandigarhLatest Punjab newsPUNJAB CMPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

by Ranjit Singh
September 8, 2026
0

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਯਮਨ ਵਿੱਚ...

Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

by Ranjit Singh
September 8, 2026
0

Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ ਚੰਡੀਗੜ੍ਹ, 8...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

Most Popular

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

by Ranjit Singh
4 weeks ago
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 