• Latest
  • Trending
ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

2 months ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

47 minutes ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

1 hour ago
ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

2 hours ago
ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

2 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

2 hours ago
CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

2 hours ago
CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

3 hours ago
Punjab: ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼

Punjab: ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼

4 hours ago
CEC Gyanesh Kumar ਵਿਰੁੱਧ ਪੰਜਾਬ ਦੇ ਨੌਜਵਾਨਾਂ ਨੇ ਪੰਜਾਬ ਚੋਣ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

CEC Gyanesh Kumar ਵਿਰੁੱਧ ਪੰਜਾਬ ਦੇ ਨੌਜਵਾਨਾਂ ਨੇ ਪੰਜਾਬ ਚੋਣ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

4 hours ago
Hindi News
English News
Saturday, October 10, 2026
No Result
View All Result
30 °c
Chandigarh
25 ° Sun
26 ° Mon
23 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

August 15, 2026
in ਖਬਰਾਂ, ਚੰਡੀਗੜ੍ਹ, ਪੰਜਾਬ
ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

ਸੁਤੰਤਰਤਾ ਦਿਵਸ ਮੌਕੇ ‘ਤੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ ਹਾਜ਼ਰੀ ਭਰ ਕੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਲਾਮ ਕੀਤਾ।@narendramodi @AmitShah @NitinNabin @blsanthosh pic.twitter.com/jvkN8iqNKZ

— Kewal Singh Dhillon (@KewalDhillonPB) August 15, 2026

ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ);- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਦਫ਼ਤਰ ਵਿਖੇ ਅੱਜ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਹਾਜ਼ਰੀਨ ਵੱਲੋਂ ਮਿਲ ਕੇ ‘ਵੰਦੇ ਮਾਤਰਮ’ ਅਤੇ ‘ਜਨ ਗਣ ਮਨ’ ਦਾ ਗਾਇਨ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਮੂਹ ਦੇਸ਼ ਵਾਸੀਆਂ ਅਤੇ ਪੰਜਾਬੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਾਡੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਅੱਗੇ ਰਿਹਾ ਹੈ ਅਤੇ ਸਾਨੂੰ ਇਸ ਮਹਾਨ ਧਰਤੀ ਦੇ ਵਾਰਸ ਹੋਣ ’ਤੇ ਮਾਣ ਹੈ।

ਉਨ੍ਹਾਂ ਕਿਹਾ ਕਿ ਅੱਜ ਸਾਨੂੰ ਆਪਣੇ ਆਪ ਤੋਂ ਇੱਕ ਸਵਾਲ ਪੁੱਛਣਾ ਪਵੇਗਾ ਕਿ ਕੀ ਅੱਜ ਦਾ ਪੰਜਾਬ ਸਾਡੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਹੈ? ਉਨ੍ਹਾਂ ਕਿਹਾ ਕਿ ਜਵਾਬ ਸਪੱਸ਼ਟ ਹੈ—ਅੱਜ ਪੰਜਾਬ ਨੂੰ ਇੱਕ ‘ਦੂਜੀ ਆਜ਼ਾਦੀ’ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਭ ਤੋਂ ਪਹਿਲਾਂ ਨਸ਼ਿਆਂ ਤੋਂ ਆਜ਼ਾਦੀ ਦੀ ਲੋੜ ਹੈ। ਨਸ਼ਿਆਂ ਦੇ ਜਾਲ ਨੇ ਸਾਡੀ ਨੌਜਵਾਨੀ ਦੇ ਭਵਿੱਖ ਨੂੰ ਤਬਾਹ ਕੀਤਾ ਹੈ ਅਤੇ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨਾ ਸਾਡਾ ਸਭ ਤੋਂ ਵੱਡਾ ਮਕਸਦ ਹੋਣਾ ਚਾਹੀਦਾ ਹੈ।

ਸ. ਢਿੱਲੋਂ ਨੇ ਕਿਹਾ ਕਿ ਪੰਜਾਬ ਨੂੰ ਬੇਰੋਜ਼ਗਾਰੀ ਅਤੇ ਪਲਾਇਨ ਤੋਂ ਵੀ ਆਜ਼ਾਦੀ ਦਿਵਾਉਣੀ ਹੋਵੇਗੀ। ਸਾਡੇ ਹੋਣਹਾਰ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਵਿੱਚ ਆਪਣਾ ਘਰ-ਬਾਰ ਛੱਡ ਕੇ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ, ਇਸ ਲਈ ਪੰਜਾਬ ਵਿੱਚ ਹੀ ਉਦਯੋਗ, ਵਪਾਰ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨੇ ਹੋਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਡਰ ਅਤੇ ਅਪਰਾਧ ਤੋਂ ਆਜ਼ਾਦੀ ਵੀ ਚਾਹੀਦੀ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦਾ ਬੋਲਬਾਲਾ ਹੋਵੇ ਅਤੇ ਹਰ ਕਿਸਾਨ, ਵਪਾਰੀ ਅਤੇ ਪਰਿਵਾਰ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰੇ—ਇਹ ਭਾਜਪਾ ਦੀ ਪ੍ਰਮੁੱਖ ਤਰਜੀਹ ਹੋਵੇਗੀ।

ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਲਾਲ ਕਿਲ੍ਹੇ ਦੀ ਫਸੀਲ ਤੋਂ ਦੇਸ਼ ਦੀ ਤਰੱਕੀ ਅਤੇ ਭਵਿੱਖ ਬਾਰੇ ਦਿੱਤੇ ਸੰਦੇਸ਼ ਦੀ ਸ਼ਲਾਘਾ ਕਰਦਿਆਂ ਸ. ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਨੇ ਭਾਰਤ ਨੂੰ 2047 ਤੱਕ ਵਿਕਸਤ ਭਾਰਤ ਬਣਾਉਣ ਦਾ ਜੋ ਸੰਕਲਪ ਲਿਆ ਹੈ, ਉਹ ਹਰ ਭਾਰਤੀ ਲਈ ਪ੍ਰੇਰਣਾ ਦਾ ਸਰੋਤ ਹੈ।

ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਦੌਰਾਨ ਭਾਰਤ ਨੇ ਦੁਨੀਆ ਦੀਆਂ ਪ੍ਰਮੁੱਖ ਅਤੇ ਤੇਜ਼ੀ ਨਾਲ ਵਧ ਰਹੀਆਂ ਅਰਥਵਿਵਸਥਾਵਾਂ ਵਿੱਚ ਆਪਣੀ ਮਜ਼ਬੂਤ ਥਾਂ ਬਣਾਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਵੱਲੋਂ ਗਰੀਬੀ ਤੋਂ ਕਰੋੜਾਂ ਲੋਕਾਂ ਨੂੰ ਬਾਹਰ ਕੱਢਣ, ਆਉਣ ਵਾਲੇ ਸਾਲ ਵਿੱਚ ਇੱਕ ਕਰੋੜ ਨੌਜਵਾਨਾਂ ਨੂੰ AI ਦੀ ਸਿਖਲਾਈ ਦੇਣ, ਪਾਈਪ ਰਾਹੀਂ ਗੈਸ ਦੀ ਪਹੁੰਚ ਨੂੰ 70 ਸ਼ਹਿਰਾਂ ਤੋਂ ਵਧਾ ਕੇ 700 ਸ਼ਹਿਰਾਂ ਤੱਕ ਲਿਜਾਣ ਅਤੇ ਸੂਰਜੀ ਊਰਜਾ ਦੀ ਸਮਰੱਥਾ ਵਿੱਚ ਹੋਏ ਵੱਡੇ ਵਾਧੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਅੰਕੜੇ ਭਾਰਤ ਦੀ ਬਦਲ ਰਹੀ ਤਸਵੀਰ ਅਤੇ ਮੋਦੀ ਸਰਕਾਰ ਦੀ ਵਿਕਾਸਮੁਖੀ ਸੋਚ ਨੂੰ ਦਰਸਾਉਂਦੇ ਹਨ।

ਸ. ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਅੱਜ ਨਵੀਂ ਤਾਕਤ, ਨਵੇਂ ਆਤਮਵਿਸ਼ਵਾਸ ਅਤੇ ਨਵੀਂ ਦਿਸ਼ਾ ਨਾਲ ਅੱਗੇ ਵੱਧ ਰਿਹਾ ਹੈ। ‘ਵਿਕਸਤ ਭਾਰਤ 2047’ ਦਾ ਟੀਚਾ ਸਿਰਫ਼ ਇੱਕ ਸਰਕਾਰੀ ਨਾਅਰਾ ਨਹੀਂ, ਸਗੋਂ ਦੇਸ਼ ਦੇ ਹਰ ਨਾਗਰਿਕ ਨੂੰ ਨਾਲ ਲੈ ਕੇ ਚੱਲਣ ਵਾਲਾ ਸੰਕਲਪ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਸੰਕਲਪ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਵਿਕਸਤ ਭਾਰਤ ਦੇ ਸੁਪਨੇ ਨਾਲ ਪੰਜਾਬ ਨੂੰ ਜੋੜ ਕੇ ਸੂਬੇ ਨੂੰ ਮੁੜ ਖੁਸ਼ਹਾਲ, ਸੁਰੱਖਿਅਤ ਅਤੇ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਕੀਤਾ ਜਾਵੇ।

ਸੂਬਾ ਪ੍ਰਧਾਨ ਨੇ ਕਿਹਾ ਕਿ ਇਸ ਆਜ਼ਾਦੀ ਦਿਹਾੜੇ ’ਤੇ ਅਸੀਂ ਆਪਸੀ ਭਾਈਚਾਰਾ ਹੋਰ ਮਜ਼ਬੂਤ ਕਰਨ, ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਲੈ ਕੇ ਜਾਣ ਦਾ ਸੰਕਲਪ ਲੈ ਕੇ ਅੱਗੇ ਵਧਣਾ ਹੈ। ਇਸ ਮੌਕੇ ਸੰਗਠਨ ਇੰਚਾਰਜ ਮੰਥਰੀ ਸ੍ਰੀ ਨਿਵਾਸਲੂ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।

Tags: BREAKING NEWSChandigarhLatest Punjab newsPUNJABtop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

by Navjot
October 10, 2026
0

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ   ਨਵੀਂ ਦਿੱਲੀ,...

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

by Navjot
October 10, 2026
0

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ 'ਹੌਟਸਪੌਟ' ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ   ਕੋਲਕਾਤਾ, 10 ਅਕਤੂਬਰ (ਵਿਸ਼ਵ...

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
October 10, 2026
0

ਕੋਰਟ-ਰੂਮ ਡਰਾਮਾ 'Sattamum Needhiyum' ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 10 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਾਲਾਜੀ...

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

by Navjot
October 10, 2026
0

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ 'ਤੇ ਕੀਤੀ ਚਰਚਾ ਅਦੀਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

by Navjot
October 10, 2026
0

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ   ਨਵੀਂ ਦਿੱਲੀ,...

Most Popular

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

by Ranjit Singh
1 week ago
0

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ - ਗੁਰੂਗ੍ਰਾਮ ’ਚ ਨਵੇਂ ਪੁਲਿਸ ਥਾਣਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 