Khanauri Border Meeting :ਕਿਸਾਨਾਂ ਨਾਲ ਪੁਲਿਸ ਦੀ ਮੀਟਿੰਗ ਜਾਰੀ
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਬੁੱਧਵਾਰ ਨੂੰ ਖਨੌਰੀ ਸਰਹੱਦ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਖਨੌਰੀ ਸਰਹੱਦ ’ਤੇ ਕਿਸਾਨਾਂ ਤੇ ਪੁਲੀਸ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਲਈ ਪੰਜਾਬ ਪੁਲਿਸ ਦੇ ਡੀਆਈਜੀ ਮਨਦੀਪ ਸਿੰਘ ਸੰਧੂ, ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਇੰਟੈਲੀਜੈਂਸ ਅਧਿਕਾਰੀ ਪੁੱਜੇ ਹੋਏ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਕਿਸੇ ਤਰ੍ਹਾਂ ਇਸ ਭੁੱਖ ਹੜਤਾਲ ਨੂੰ ਖਤਮ ਕਰਵਾਇਆ ਜਾਵੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























